Close

Recent Posts

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਕਿਸ਼ੋਰ ਅਵਸਥਾ ਵਿੱਚ ਮੂਡ ਸਵਿੰਗ ਜਾਂ ਕਿਸੇ ਵੱਡੇ ਖ਼ਤਰੇ ਦਾ ਸ਼ੁਰੂਆਤੀ ਸੰਕੇਤ? ਪੰਜਾਬ ਸਰਕਾਰ ਵੱਲੋਂ ਮਾਪਿਆਂ ਨੂੰ ਨਸ਼ੇ ਦੀ ਆਦਤ ਪੈਣ ਤੋਂ ਪਹਿਲਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਸੰਕੇਤ ਪਛਾਣਨ ਦੀ ਅਪੀਲ

ਪੰਜਾਬ ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਹਰਿਆਣਾ ਇਕਾਈ ਦੀ ਕੋਰ ਕਮੇਟੀ ਦਾ ਐਲਾਨ
  • PublishedAugust 31, 2026

ਪਾਰਟੀ ਦੀ ਮਜ਼ਬੂਤੀ ਵਾਸਤੇ ਸਾਰੇ ਮਿਲ ਕੇ ਕੰਮ ਕਰਾਂਗੇ: ਬਲਵਿੰਦਰ ਸਿੰਘ ਭੂੰਦੜ

19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨ

ਚੰਡੀਗੜ੍ਹ, 31 ਅਗਸਤ 2026 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਹਰਿਆਣਾ ਇਕਾਈ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਦੱਸਿਆ ਕਿ ਸਰਦਾਰ ਬਾਦਲ ਨੇ ਸੂਬਾ ਪ੍ਰਧਾਨ ਸਰਦਾਰ ਹਰਕੇਸ਼ ਸਿੰਘ ਮੋਹੜੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਜਿਹੜੀ 7 ਮੈਂਬਰ ਕੋਰ ਕਮੇਟੀ ਦਾ ਐਲਾਨ ਕੀਤਾ ਹੈ, ਉਸ ਵਿਚ ਬਲਦੇਵ ਸਿੰਘ ਕਾਇਮਪੁਰ, ਰਘੂਜੀਤ ਸਿੰਘ ਕਰਨਾਲ, ਰਵਿੰਦਰ ਸਿੰਘ ਰਾਣਾ, ਸੁਖਸਾਗਰ ਸਿੰਘ, ਹਰਭਜਨ ਸਿੰਘ ਮਸਾਣਾ, ਹਰਪਾਲ ਸਿੰਘ ਅਹਿਰਾਵਾਂ ਅਤੇ ਪ੍ਰਿਥੀਪਾਲ ਸਿੰਘ ਝੱਬਰ ਨੂੰ ਸ਼ਾਮਲ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਅਗਲੇ ਪੜਾਅ ਵਿਚ ਕੋਰ ਕਮੇਟੀ ਦੇ ਹੋਰ ਮੈਂਬਰਾਂ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਾਰੇ ਟੀਮ ਮੈਂਬਰ ਰਲ ਕੇ ਹਰਿਆਣਾ ਵਿਚ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਾਂਗੇ। ਉਹਨਾਂ ਕਿਹਾ ਕਿ ਪਾਰਟੀ ਨੂੰ ਹਰਿਆਣਾ ਵਿਚ ਵੱਖ-ਵੱਖ ਵਰਗਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਆਪ ਮੁਹਾਰੇ ਹੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰ ਕੇ ਹਰਿਆਣਾ ਦੇ ਲੋਕਾਂ ਦੀ ਤਰੱਕੀ, ਖੁਸ਼ਹਾਲੀ ਅਤੇ ਬੇਹਤਰੀ ਵਾਸਤੇ ਪਾਰਟੀ ਕੰਮ ਕਰੇਗੀ।

ਉਹਨਾਂ ਦੱਸਿਆ ਕਿ ਪਾਰਟੀ ਦੀ ਹਰਿਆਣਾ ਇਕਾਈ ਦੀ ਮੀਟਿੰਗ 19 ਸਤੰਬਰ ਨੂੰ ਕੁਰੂਕਸ਼ੇਤਰ ਵਿਖੇ ਰੱਖੀ ਗਈ ਹੈ ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਅਤੇ ਇਸ ਮੀਟਿੰਗ ਵਿਚ 101 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਵਰਕਿੰਗ ਕਮੇਟੀ ਦੇ ਐਲਾਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਅਤੇ ਹੇਠਾਂ ਸਰਕਲ ਪੱਧਰ ਤੱਕ ਪਾਰਟੀ ਦੀ ਜਥੇਬੰਦੀ ਗਠਨ ਕੀਤਾ ਜਾਵੇਗਾ ਤੇ ਸਾਰੀ ਟੀਮ ਮਿਲ ਕੇ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰੇਗੀ। ਉਹਨਾਂ ਇਹ ਵੀ ਦੱਸਿਆ ਕਿ ਧਾਰਮਿਕ ਅਤੇ ਜਾਤੀਵਾਦੀ ਲੀਹਾਂ ਤੋਂ ਉਪਰ ਉਠ ਕੇ ਹਰ ਧਰਮ ਤੇ ਹਰ ਜਾਤੀ ਦੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਲ ਕਰਾਂਗੇ ਕਿਉਂਕਿ ਗੁਰੂ ਸਾਹਿਬਾਨ ਨੇ ਸਾਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ ਤੇ ਅਕਾਲੀ ਦਲ ਵਿਚ ਸਾਰੇ ਇਕ ਬਰਾਬਰ ਹਨ। ਉਹਨਾਂ ਕਿਹਾ ਕਿ ਜਿਵੇਂ ਬੀਤੇ ਸਮੇਂ ਵਿਚ ਪਾਰਟੀ ਹਰਿਆਣਾ ਵਿਚ ਬਹੁਤ ਮਜ਼ਬੂਤ ਸੀ, ਪਾਰਟੀ ਨੂੰ ਉਹੀ ਮਜ਼ਬੂਤੀ ਦੇਣ ਵਾਸਤੇ ਅਸੀਂ ਦਿਨ ਰਾਤ ਮਿਹਨਤ ਕਰਾਂਗੇ।

Written By
The Punjab Wire