Close

Recent Posts

ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਹੋਇਆ ਮਾਮਲਾ ਦਰਜ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਹੋਇਆ ਮਾਮਲਾ ਦਰਜ
  • PublishedApril 13, 2025

ਚੰਡੀਗੜ੍ਹ: 13 ਅਪ੍ਰੈਲ 2025 (ਦੀ ਪੰਜਾਬ ਵਾਇਰ)। ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਮੁਸ਼ਕਲਾਂ ਚ ਵਾਧਾ ਹੋ ਗਿਆ ਜਦੋਂ ਪੰਜਾਬ ਪੁਲਿਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪੰਜਾਬ ਵਿੱਚ 32 ਹੋਰ ਬੰਬ ਬਾਰੇ ਦਿੱਤੇ ਬਿਆਨ ਲਈ ਐਫਆਈਆਰ ਦਰਜ ਕੀਤੀ ਹੈ। ਪੰਜਾਬ ਪੁਲਿਸ ਨੇ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪੰਜਾਬ ਵਿੱਚ 32 ਹੋਰ ਬੰ ਬਾਰੇ ਦਿੱਤੇ ਬਿਆਨ ਲਈ ਐਫਆਈਆਰ ਦਰਜ ਕੀਤੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬਾਜਵਾ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਸੀਆਰਪੀਸੀ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੀਐਨਐਸ ਦੀ ਧਾਰਾ 197 (1) (ਡੀ) ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਦਾ ਪ੍ਰਚਾਰ ਕਰਨ ਲਈ ਹੈ ਜੋ ਭਾਰਤ ਦੀ ਸੁਰੱਖਿਆ, ਏਕਤਾ ਅਤੇ ਅਖੰਡਤਾ ਨੂੰ ਖਤਰੇ ਵਿੱਚ ਪਾਉਂਦੀ ਹੈ, ਅਤੇ ਧਾਰਾ 353 (2) ਵੱਖ-ਵੱਖ ਭਾਈਚਾਰਿਆਂ ਵਿੱਚ ਨਫ਼ਰਤ ਭੜਕਾਉਣ ਦੇ ਇਰਾਦੇ ਨਾਲ ਗਲਤ ਜਾਣਕਾਰੀ ਫੈਲਾਉਣ ਲਈ ਹੈ। ਹਾਲਾਂਕਿ ਪੁਲਿਸ ਵੱਲੋਂ ਕੋਈ ਵੀ ਅਧਿਕਾਰਿਕ ਪੁਸ਼ਟੀ ਨਹੀਂ ਕੀਤੀ ਗਈ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਨਿੱਜੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ, “ਮੈਨੂੰ ਪਤਾ ਲੱਗਾ ਹੈ ਕਿ ਪੰਜਾਬ ਵਿੱਚ 50 ਬੰਬ ਪਹੁੰਚ ਗਏ ਹਨ। ਇਨ੍ਹਾਂ ਵਿੱਚੋਂ 18 ਫਟ ਚੁੱਕੇ ਹਨ ਅਤੇ 32 ਅਜੇ ਫਟਣੇ ਬਾਕੀ ਹਨ।” ਇਸ ਦਾ ਪੰਜਾਬ ਪੁਲਿਸ ਨੇ ਗੰਭੀਰ ਨੋਟਿਸ ਲਿਆ ਅਤੇ ਬਾਜਵਾ ਦੇ ਘਰ ਪਹੁੰਚ ਗਏ ਕਿ ਉਨ੍ਹਾਂ ਕੋਲ ਕੀ ਜਾਣਕਾਰੀ ਹੈ ਅਤੇ ਉਸ ਦਾ ਕੀ ਸਰੋਤ ਹੈ। ਪਰ ਬਾਜਵਾ ਨੇ ਇਸ ਦਾ ਸਰੋਤ ਦੱਸਣ ਤੋਂ ਮਨ੍ਹਾਂ ਕਰ ਦਿੱਤਾ।

Written By
The Punjab Wire