ਗੁਰਦਾਸਪੁਰ ਪੰਜਾਬ

ਮੁਕੁਲ ਮੰਨੀ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣ ਕੇ ਗੁਰਦਾਸਪੁਰ ਦਾ ਮਾਣ ਵਧਾਇਆ

ਮੁਕੁਲ ਮੰਨੀ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣ ਕੇ ਗੁਰਦਾਸਪੁਰ ਦਾ ਮਾਣ ਵਧਾਇਆ
  • PublishedSeptember 7, 2026

ਗੁਰਦਾਸਪੁਰ, 7 ਸਤੰਬਰ 2026 (ਮੰਨਨ ਸੈਣੀ )। ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਦੇ ਹਿੰਦੀ ਅਧਿਆਪਕ ਸ੍ਰੀ ਵਰਿੰਦਰ ਕੁਮਾਰ ਦੇ ਪੁੱਤਰ ਮੁਕੁਲ ਮੰਨੀ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣ ਕੇ ਆਪਣੇ ਪਰਿਵਾਰ, ਸਕੂਲ ਅਤੇ ਸਮੁੱਚੇ ਗੁਰਦਾਸਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।

ਮੁਕੁਲ ਮੰਨੀ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਰਿਵਾਰਕ ਮੈਂਬਰਾਂ, ਅਧਿਆਪਕਾਂ ਅਤੇ ਇਲਾਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਸਦੀ ਇਸ ਸਫਲਤਾ ਨੂੰ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਦੱਸਿਆ ਜਾ ਰਿਹਾ ਹੈ।

ਮੁਕੁਲ ਮੰਨੀ ਦੀ ਇਸ ਉਪਲਬਧੀ ‘ਤੇ ਉਸਦੇ ਪਰਿਵਾਰਕ ਮੈਂਬਰਾਂ, ਅਧਿਆਪਕਾਂ, ਦੋਸਤਾਂ ਅਤੇ ਸ਼ੁਭਚਿੰਤਕਾਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਸਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਕੁਲ ਮੰਨੀ ਨੇ ਆਪਣੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਮਾਣਮੱਤੀ ਪ੍ਰਾਪਤੀ ਹਾਸਲ ਕਰਕੇ ਨਾ ਸਿਰਫ਼ ਆਪਣੇ ਮਾਪਿਆਂ ਦਾ ਸੁਪਨਾ ਸਾਕਾਰ ਕੀਤਾ ਹੈ, ਸਗੋਂ ਗੁਰਦਾਸਪੁਰ ਜ਼ਿਲ੍ਹੇ ਦਾ ਵੀ ਮਾਣ ਵਧਾਇਆ ਹੈ।

ਸ੍ਰੀ ਵਰਿੰਦਰ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਨੇ ਮੁਕੁਲ ਮੰਨੀ ਦੀ ਇਸ ਕਾਮਯਾਬੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ। ਉਨ੍ਹਾਂ ਸਮੂਹ ਸ਼ੁਭਚਿੰਤਕਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਮੁਕੁਲ ਮੰਨੀ ਨੂੰ ਉਸਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਾਮਨਾ ਕੀਤੀ ਗਈ ਕਿ ਉਹ ਭਾਰਤੀ ਫੌਜ ਵਿੱਚ ਇਮਾਨਦਾਰੀ, ਸਮਰਪਣ ਅਤੇ ਬਹਾਦਰੀ ਨਾਲ ਦੇਸ਼ ਦੀ ਸੇਵਾ ਕਰਦੇ ਹੋਏ ਹੋਰ ਉੱਚੀਆਂ ਬੁਲੰਦੀਆਂ ਹਾਸਲ ਕਰੇ।

Written By
The Punjab Wire