Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਪੰਜਾਬ ਮੁੱਖ ਖ਼ਬਰ

ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
  • PublishedSeptember 18, 2026

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਬਣਾਈ ਗਈ ਕਮੇਟੀ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਿਟਾਇਰਡ ਜਸਟਿਸ ਜਸਪਾਲ ਸਿੰਘ ਅਤੇ ਗੁਰਬੀਰ ਸਿੰਘ ਕਮੇਟੀ ਦੇ ਮੈਂਬਰਾਂ ਵਿੱਚ ਸ਼ਾਮਲ

ਕਮੇਟੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ

ਚੰਡੀਗੜ੍ਹ 16 ਸਤੰਬਰ 2026 (ਦੀ ਪੰਜਾਬ ਵਾਇਰ)। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ ‘ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਵੀ ਸੌਂਪੇਗੀ।

ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ ‘ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਅਤੇ ਅਹਿਮ ਮੁੱਦਿਆਂ ‘ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ।

ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 16 ਸਤੰਬਰ 2026 ਦੇ ਹੁਕਮਾਂ ਰਾਹੀਂ ਕੀਤਾ ਗਿਆ ਹੈ।

Written By
The Punjab Wire