ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਬਟਾਲਾ ਵਿੱਚ 1 ਅਕਤੂਬਰ ਨੂੰ ਲੱਗੇਗਾ
ਗੁਰਦਾਸਪੁਰ, 28 ਸਤੰਬਰ 2026 (ਮੰਨਨ ਸੈਣੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਗੁਰਦਾਸਪੁਰ ਵਲੋਂ ਹਾੜੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀਆਂ ਆਈ.ਟੀ.ਆਈ. ਬਟਾਲਾ ਵਿਖੇ ਲਗਾਈਆਂ ਜਾ ਰਹੀਆਂ ਹਨ।
ਡਾ. ਸ਼ਾਹਬਾਜ਼ ਸਿੰਘ ਚੀਮਾ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸ਼ਿਰਕਤ ਕਰਨਗੇ। ਵਿਸ਼ੇਸ਼ ਮਹਿਮਾਨ ਵਜੋਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਪਹੁੰਚਣਗੇ।
ਉਨ੍ਹਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ- ਕਮ-ਚੇਅਰਮੈਨ ਆਤਮਾ ਆਦਿਤਿਆ ਉੱਪਲ ਕਰਨਗੇ ਅਤੇ ਮੇਲੇ ਦੀ ਪ੍ਰਧਾਨਗੀ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਕਰਨਗੇ।
ਉਨ੍ਹਾਂ ਅੱਗੇ ਦੱਸਿਆ ਕਿ ਮੇਲੇ ਵਿੱਚ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ,ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਰਜੋਬਨਜੀਤ ਸਿੰਘ ਰੰਧਾਵਾ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ, ਹਲਕਾ ਇੰਚਾਰਜ ਦੀਨਾਨਗਰ ਸਮਸ਼ੇਰ ਸਿੰਘ ਅਤੇ ਹਲਕਾ ਇੰਚਾਰਜ ਕਾਦੀਆਂ ਗੁਰਇਕਬਾਲ ਸਿੰਘ ਮਾਹਲ ਵਿਸ਼ੇਸ਼ ਤੌਤੇ’ਤੇ ਸ਼ਿਰਕਤ ਕਰਨਗੇ।
ਉਨ੍ਹਾਂ ਦੱਸਿਆ ਕਿ ਪਹਿਲੀ ਅਕਤੂਬਰ ਨੂੰ ਸਵੇਰੇ 9.30 ਵਜੇ ਤੋਂ 11 ਵਜੇ ਤੱਕ ਰਜਿਸਟਰੇਸ਼ਨ ਹੋਵੇਗੀ, ਮੇਲੇ ਦਾ ਉਦਘਾਟਨ 11 ਵਜੇ ਹੋਵੇਗਾ, ਤਕਨੀਕੀ ਸ਼ੈਸਨ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰੂ ਦਾ ਲੰਗਰ 11 ਤੋਂ 1 ਵਜੇ ਤੱਕ ਚੱਲੇਗਾ। ਉਨ੍ਹਾ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕੈਂਪ ਵਿੱਚ ਪਹੁੰਚ ਕੇ ਖੇਤੀਬਾੜੀ ਮਾਹਿਰਾਂ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ।