ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਸ਼ਾਨਦਾਰ ਸੇਵਾਵਾਂ ਕਰਨ ਉਪਰੰਤ ਹੋਏ ਸੇਵਾਮੁਕਤ
ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਦੁਆਰਾ ਹਮੇਸ਼ਾਂ ਨਿਆਇਕ ਪ੍ਰਸਾਸ਼ਨ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ
ਗੁਰਦਾਸਪੁਰ, 30 ਸਤੰਬਰ 2026 (ਮੰਨਨ ਸੈਣੀ)– ਗੁਰਦਾਸਪੁਰ ਕਚਿਹਰੀਆਂ ਵਿਖੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਸੇਵਾਮੁਕਤੀ ਮੌਕੇ ਵਿਦਾਇਗੀ ਸਮਾਰੋਹ ਰੱਖਿਆ ਗਿਆ। ਇਸ ਮੌਕੇ ਗੁਰਦਾਸਪੁਰ ਸੈਸ਼ਨ ਡਵੀਜਨ ਦੇ ਸਮੂਹ ਨਿਆਇਕ ਅਧਿਕਾਰੀਆਂ ਤੋਂ ਇਲਾਵਾ ਸਮੂਹ ਸਟਾਫ ਵੀ ਮੌਜੂਦ ਸੀ।
ਇਸ ਵਿਦਾਇਗੀ ਸਮਾਰੋਗ ਦੌਰਾਨ ਸੰਬੋਧਨ ਕਰਦਿਆਂ ਬੁਲਾਰਿਆਂ ਵੱਲੋਂ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀ ਦਾ ਉਹਨਾਂ ਦੇ ਕਾਰਜਕਾਲ ਦੌਰਾਨ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਸੁਚਾਰੂ ਢੰਗ ਨਾਲ ਸੇਵਾਵਾਂ ਨਿਭਾਈਆਂ ਹਨ। ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਹਮੇਸ਼ਾਂ ਕਾਨੂੰਨ ਦੀਆਂ ਬਾਰੀਕੀਆਂ ਨੂੰ ਧਿਆਨ ਵਿੱਚ ਰੱਖਦਿਆਂ ਹਮੇਸ਼ਾਂ ਸੱਚ ਅਤੇ ਇਨਸਾਫ ਦਾ ਪਹਿਰਾ ਦਿੱਤਾ।
ਉਹਨਾਂ ਨੇ ਇਹ ਵੀ ਕਿਹਾ ਕਿ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀ ਦੁਆਰਾ ਹਮੇਸ਼ਾਂ ਨਿਆਇਕ ਪ੍ਰਸਾਸ਼ਨ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਵਿੱਚ ਆਪ ਜੀ ਮੋਹਰੀ ਭੂਮਿਕਾ ਨਿਭਾਈ ਗਈ। ਸਮੂਹ ਨਿਆਇਕ ਅਧਿਕਾਰੀਆਂ ਅਤੇ ਸਟਾਫ ਨੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਸਹਿਯੋਗ ਲਈ ਸਤਿਕਾਰ ਅਤੇ ਧੰਨਵਾਦ ਪ੍ਰਗਟ ਕੀਤਾ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।
ਸਮੂਹ ਨਿਆਇਕ ਅਧਿਕਾਰੀਆਂ ਅਤੇ ਸਮੂਹ ਸਟਾਫ ਵੱਲੋਂ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਜੀ ਦੀ ਲੰਮੀ, ਅਰੋਗ ਅਤੇ ਖੁਸ਼ਹਾਲ ਅਗਲੇਰੀ ਜ਼ਿੰਦਗੀ ਕੀ ਕਾਮਨਾ ਕਰਦੇ ਕੀਤੀ।
ਉਹਨਾਂ ਨੇ ਇਹ ਵੀ ਕਿਹਾ ਕਿ ਸੇਵਾਮੁਕਤੀ ਤੋਂ ਬਾਅਦ ਆਪ ਜੀ ਦਾ ਸਮਾਂ ਆਪ ਜੀ ਦੇ ਪਰਿਵਾਰ ਲਈ ਖੁਸ਼ੀਆਂ ਅਤੇ ਸੁੱਖ ਸਾਂਦ ਭਰਿਆ ਹੋਵੇ।
ਆਖਰ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ- ਚੇਅਰਮੈਨ, ਜ਼ੀਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਇਸ ਵਿਦਾਇਗੀ ਸਮਾਰੋਹ ਦੇ ਆਯੋਜਨ ਸਬੰਧੀ ਧੰਨਵਾਦ ਕੀਤਾ।