Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਐਕਸ ਅਤੇ ਐੱਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ/ਫਾਰਮੇਸੀ ਦੁਕਾਨਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਕੀਤੇ

ਐਕਸ ਅਤੇ ਐੱਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ/ਫਾਰਮੇਸੀ ਦੁਕਾਨਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਕੀਤੇ
  • PublishedMay 21, 2025

ਗੁਰਦਾਸਪੁਰ, 21 ਮਈ 2025 (ਦੀ ਪੰਜਾਬ ਵਾਇਰ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਸੈਕਸ਼ਨ 152 ਆਫ਼ ਬੀ.ਐੱਨ.ਐੱਸ. (ਸੈਕਸ਼ਨ 133 ਸੀ.ਆਰ.ਪੀ.ਸੀ) ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਮੈਡੀਕਲ ਸਟੋਰ/ਫਾਰਮੇਸੀ ਦੁਕਾਨਾਂ ਜਿਨ੍ਹਾਂ ਵਿੱਚ ਡਰੱਗ ਐਂਡ ਕਾਸਮੈਟਿਕ ਐਕਟ ਦੇ ਨਿਯਮਾਂ ਅਨੁਸਾਰ ਐਕਸ ਅਤੇ ਐੱਚ ਦਵਾਈਆਂ ਵੇਚੀਆਂ ਜਾਂਦੀਆਂ ਹਨ ਨੂੰ ਆਪਣੀਆਂ ਦੁਕਾਨਾਂ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕ‌ਿ ਮੈਡੀਕਲ ਸਟੋਰ/ਫਾਰਮੇਸੀ ਦੁਕਾਨਾਂ ਲਈ ਇਹ ਹੁਕਮ ਮੰਨਣੇ ਲਾਜ਼ਮੀ ਹਨ ਅਤੇ ਸਮੇਂ-ਸਮੇਂ ਤੇ ਜ਼ਿਲ੍ਹਾ ਡਰੱਗ ਕੰਟਰੋਲ ਅਥਾਰਿਟੀ ਅਤੇ ਸੀ.ਡਬਲਿਊ.ਪੀ.ਓ. ਵੱਲੋਂ ਸੀ.ਸੀ.ਟੀਵੀ ਅਤੇ ਉਨ੍ਹਾਂ ਦੀ ਰਿਕਾਰਡਿੰਗ ਦੀ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਮੈਡੀਕਲ ਸਟੋਰ/ਫਾਰਮੇਸੀ ਦੁਕਾਨ ਚਲਾਉਣ ਵਾਲਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Written By
The Punjab Wire