ਗੁਰਦਾਸਪੁਰ

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮਿਲਕੇ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮਿਲਕੇ ਭਲਾਈ ਸਕੀਮਾਂ ਦੀ ਦਿੱਤੀ ਜਾਣਕਾਰੀ
  • PublishedOctober 6, 2026

ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਸਕੀਮਾਂ ਦਾ ਬਣਦਾ ਲਾਭ ਦੇਣ ਲਈ ਕਮਿਸ਼ਨ ਵਚਨਬੱਧ- ਚੇਅਰਮੈਨ ਮਲਕੀਤ ਸਿੰਘ ਥਿੰਦ

ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਅਤੇ ਬਲਾਕ ਪੱਧਰ ‘ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਅਤੇ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

ਬਟਾਲਾ, 6 ਅਕਤੂਬਰ 2026 (ਮੰਨਨ ਸੈਣੀ)– ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਅੱਜ ਬਟਾਲਾ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਰਵਿੰਦਰ ਸਿੰਘ ਕੰਬੋਜ ਗੁਰਦਾਸਪੁਰ, ਡੀ ਐੱਸ ਪੀ (ਸਿਟੀ) ਸੁਖਇੰਦਰ ਸਿੰਘ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਜਗਜੀਤ ਸਿੰਘ ਸੋਨੂੰ, ਗੁਰਨਾਮ ਸਿੰਘ, ਸਤਨਾਮ ਸਿੰਘ ਗਿੱਲ, ਮੁਕਲ ਕੁਮਾਰ ਤਹਿਸੀਲ ਭਲਾਈ ਅਫਸਰ ਸਮੇਤ ਵੱਖ ਵੱਖ ਭਲਾਈ ਬੋਰਡਾਂ ਦੇ ਚੇਅਰਮੈਨ, ਆਗੂ ਅਤੇ ਲੋਕ ਮੌਜੂਦ ਸਨ।

ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ।

ਉਨ੍ਹਾਂ ਦੱਸਿਆ ਕਿ ਇਸ ਬਾਬਤ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਪੱਧਰ ਅਤੇ ਬਲਾਕ ਪੱਧਰ ‘ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਸਕੀਮਾਂ ਅਤੇ ਸਹੂਲਤਾਂ ਦੇ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤਾਂ ਜੋ ਲੋਕ ਵੱਧ ਤੋਂ ਵੱਧ ਜਾਗਰੂਕ ਹੋ ਸਕਣ।

ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ ‘ਚ ਵੀ ਲੋਕਾਂ ਨੂੰ ਜਾਗਰੂਕ ਹੋਣ ਦੀ ਜਰੂਰਤ ਹੈ। ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਬਣਿਆ ਸਰਟੀਫਿਕੇਟ 10 ਸਾਲ ਤੱਕ ਵੈਲਿਡ ਹੈ।

ਮੀਟਿੰਗ ਦੌਰਾਨ ਐੱਸ ਡੀ ਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਚੇਅਰਮੈਨ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਅਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ।

ਇਸ ਤੋਂ ਪਹਿਲਾਂ ਬਟਾਲਾ ਕਲੱਬ ਵਿਖੇ ਪਹੁੰਚਣ ‘ਤੇ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਸੀਨੀਅਰ ਆਗੂ ਪਰਦੀਪ ਕੁਮਾਰ, ਚੇਅਰਮੈਨ ਸੁਲੱਖਣ ਸਿੰਘ, ਚੇਅਰਮੈਨ ਲਖਬੀਰ ਸਿੰਘ, ਚੇਅਰਮੈਨ ਵਿਨੋਦ ਕੁਮਾਰ ਦੀਪੂ, ਮਨਜੀਤ ਸਿੰਘ ਬਮਰਾਹ,ਅਜਮੇਰ ਸਿੰਘ ਬੰਟੀ, ਮਾਸਟਰ ਸੁਖਦੇਵ ਸਿੰਘ, ਮਨਜੋਤ ਸਿੰਘ ਮਨੀ ਆਦਿ ਹਾਜ਼ਰ ਸਨ।

Written By
The Punjab Wire