Close

Recent Posts

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ

ਆਮ ਆਦਮੀ ਪਾਰਟੀ ਨੇ ਹਰਦੇਵ ਸਿੰਘ ਨੂੰ ਟਰੇਡ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਲਾਇਆ

ਆਮ ਆਦਮੀ ਪਾਰਟੀ ਨੇ ਹਰਦੇਵ ਸਿੰਘ ਨੂੰ ਟਰੇਡ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਲਾਇਆ
  • PublishedOctober 19, 2026

ਗੁਰਦਾਸਪੁਰ, 19 ਅਕਤੂਬਰ 2026 (ਮੰਨਨ ਸੈਣੀ)। ਆਮ ਆਦਮੀ ਪਾਰਟੀ ਵੱਲੋਂ ਹਰਦੇਵ ਸਿੰਘ ਨੂੰ ਪਾਰਟੀ ਦੇ ਟਰੇਡ ਵਿੰਗ ਦਾ ਸਟੇਟ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਅਤੇ ਹਰਦੇਵ ਸਿੰਘ ਦੇ ਸਾਥੀਆਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ।

ਨਿਯੁਕਤੀ ਮਗਰੋਂ ਹਰਦੇਵ ਸਿੰਘ ਨੇ ਪਾਰਟੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਉੱਤੇ ਭਰੋਸਾ ਕਰਕੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਹਰਦੇਵ ਸਿੰਘ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਉਨ੍ਹਾਂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਨੇ ਆਸ ਜਤਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਟਰੇਡ ਵਿੰਗ ਹੋਰ ਮਜ਼ਬੂਤ ਹੋਵੇਗਾ।

Written By
The Punjab Wire