Close

Recent Posts

ਪੰਜਾਬ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ
  • PublishedOctober 19, 2026

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ; 19 ਅਕਤੂਬਰ 2026 (ਦੀ ਪੰਜਾਬ ਵਾਇਰ)– ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।

ਯੂਨੀਅਨਾਂ ਨੂੰ ਪੂਰਨ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਤੁਹਾਡੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।” ਤੁਰੰਤ ਕਾਰਵਾਈ ਯਕੀਨੀ ਬਣਾਉਣ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਬੰਧਕੀ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ ਕੰਪਿਊਟਰ ਯੂਨੀਅਨ ਪੰਜਾਬ ਵੱਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੇ ਹਰਦੀਪ ਸਿੰਘ ਨੇ ਆਪਣੇ ਮੁੱਦੇ ਅਤੇ ਮੰਗਾਂ ਰੱਖੀਆਂ।

Written By
The Punjab Wire