Close

Recent Posts

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ

ਦੁੱਖ ਦੀ ਘੜੀ ‘ਚ ਕੇਂਦਰ ਸਰਕਾਰ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ: ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ

ਦੁੱਖ ਦੀ ਘੜੀ ‘ਚ ਕੇਂਦਰ ਸਰਕਾਰ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ: ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ
  • PublishedOctober 20, 2026

ਗੁਰਦਾਸਪੁਰ, 20 ਅਕਤੂਬਰ 2026 (ਮੰਨਨ ਸੈਣੀ)। ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਮਾੜੀ ਪੰਨੂਆਂ ਵਿੱਚ ਪਹੁੰਚ ਕੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਵੀ ਮੌਜੂਦ ਸਨ।

ਸ਼੍ਰੀ ਬਾਹੀਆਂ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਸ਼੍ਰੀ ਅਮਿਤ ਸ਼ਾਹ ਜੀ ਨੇ ਪਰਿਵਾਰ ਨੂੰ ਪੂਰਾ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਨੂੰ ਇਨਸਾਫ਼ ਜ਼ਰੂਰ ਦਿਵਾਏਗੀ। ਉਨ੍ਹਾਂ ਕਿਹਾ ਕਿ ਸ਼੍ਰੀ ਸ਼ਾਹ ਨੇ ਪਰਿਵਾਰ ਨੂੰ ਇਹ ਵੀ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਕੇਂਦਰ ਸਰਕਾਰ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ।

ਜ਼ਿਲ੍ਹਾ ਪ੍ਰਧਾਨ ਨੇ ਇਹ ਬਿਆਨ ਮੀਡੀਆ ਨੂੰ ਜਾਰੀ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਪਿੰਡ ਮਾੜੀ ਪੰਨੂਆਂ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਉਣਾ ਪੀੜਤ ਪਰਿਵਾਰ ਲਈ ਵੱਡਾ ਸਹਾਰਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਦਿੱਤੇ ਗਏ ਇਸ ਭਰੋਸੇ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਇਸ ਮਾਮਲੇ ਵਿੱਚ ਪਰਿਵਾਰ ਦੇ ਨਾਲ ਹੈ।

Written By
The Punjab Wire