Close

Recent Posts

ਸਿਹਤ ਗੁਰਦਾਸਪੁਰ

ਸੋਨੀਆ ਮਾਨ ਵੱਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ

ਸੋਨੀਆ ਮਾਨ ਵੱਲੋਂ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਦਾ ਦੌਰਾ
  • PublishedJune 22, 2025

ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਆਉਣ ਲਈ ਪ੍ਰੇਰਿਤ ਕੀਤਾ

ਗੁਰਦਾਸਪੁਰ, 22 ਜੂਨ 2025 (ਦੀ ਪੰਜਾਬ ਵਾਇਰ) – ਨਸ਼ਾ ਮੁਕਤੀ ਮੋਰਚਾ ਮਾਝਾ ਦੇ ਕੋਆਰਡੀਨੇਟਰ ਸੋਨੀਆਂ ਮਾਨ ਵੱਲੋਂ ਬੀਤੇ ਕੱਲ ਗੁਰਦਾਸਪੁਰ ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਬਮਰਾਹ, ਅਰਸ਼ਦੀਪ ਸਿੰਘ, ਵੀਨੂ ਕਾਹਲੋਂ, ਅਮਰੀਕ ਸਿੰਘ ਨੰਬਰਦਾਰ, ਪ੍ਰੀਤਪਾਲ ਸਿੰਘ, ਸਤਨਾਮ ਸਿੰਘ, ਕਰਮਜੀਤ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦੇ ਦੌਰੇ ਦੌਰਾਨ ਸੋਨੀਆ ਮਾਨ ਨੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਅਤੇ ਸਹੀ ਇਲਾਜ ਨਾਲ ਨਸ਼ਿਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਜਿਥੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਵੀ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਵਾਲੇ ਸਾਰੇ ਨੌਜਵਾਨਾਂ ਦੇ ਪੁਨਰਵਾਸ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਸੋਨੀਆਂ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ, ਪਿੰਡ ਵਾਸੀਆਂ, ਪਿੰਡ ਪੱਧਰੀ ਸੁਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸਹਿਯੋਗ ਨਾਲ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ ਅਤੇ ਜਲਦ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੀ ਨਾਮੁਰਾਦ ਬਿਮਾਰੀ ਦੇ ਚੁੰਗਲ ਵਿੱਚੋਂ ਕੱਢ ਕੇ ਆਮ ਜੀਵਨ ਧਾਰਾ ਵਿੱਚ ਲਿਆਂਦਾ ਜਾਵੇਗਾ।ਉਹਨਾਂ ਕਿਹਾ ਕਿ ਅੱਜ ਸਭ ਤੋ ਵੱਡੀ ਲੋੜ ਹੈ ਕਿ ਅਸੀ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਈਏ ਅਤੇ ਗੁਰਬਾਣੀ ਨਾਲ ਜੋੜੀਏ ਤਾਂ ਜੋ ਉਹ ਜ਼ਿੰਦਗੀ ਵਿੱਚ ਸਿੱਧੇ ਰਾਹ ਚੱਲ ਸਕਣ। ਉਨ੍ਹਾਂ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ।

Written By
The Punjab Wire