Close

Recent Posts

ਗੁਰਦਾਸਪੁਰ ਪੰਜਾਬ

ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇ ਰਹੀਆਂ ਵੱਡਾ ਹੁਲਾਰਾ – ਰਮਨ ਬਹਿਲ

ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇ ਰਹੀਆਂ ਵੱਡਾ ਹੁਲਾਰਾ – ਰਮਨ ਬਹਿਲ
  • PublishedJune 24, 2025

15 ਮਿੰਟਾਂ ਦੇ ਅੰਦਰ-ਅੰਦਰ ਐਂਬੂਲੈਂਸ ਸੇਵਾ ਪੀੜਤਾਂ ਤੱਕ ਪਹੁੰਚ ਰਹੀ ਹੈ : ਬਹਿਲ

ਤੁਰੰਤ ਰਿਸਪਾਂਸ ਲਈ ਸਾਰੀਆਂ ਨਵੀਆਂ ਐਂਬੂਲੈਂਸਾਂ ਉੱਨਤ ਡਾਕਟਰੀ ਉਪਕਰਣਾਂ ਅਤੇ ਜੀਪੀਐਸ ਨਾਲ ਲੈਸ

ਗੁਰਦਾਸਪੁਰ, 24 ਜੂਨ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧ ਹੈ। ਸਿਹਤ ਵਿਭਾਗ ਵੱਲੋਂ ਬੀਤੇ ਕੁਝ ਦਿਨ ਪਹਿਲਾਂ 46 ਅਤਿ-ਆਧੁਨਿਕ ਐਂਬੂਲੈਂਸਾਂ ਸ਼ਾਮਲ ਕੀਤੀਆਂ ਗਈਆਂ ਹਨ ਜਿਸ ਨਾਲ ਪੰਜਾਬ ਦੇ ਐਮਰਜੈਂਸੀ ਐਂਬੂਲੈਂਸ ਫਲੀਟ ਦੀ ਗਿਣਤੀ ਹੁਣ 371 ਹੋ ਗਈ ਹੈ, ਜਿਸ ਨਾਲ ਇਸ ਦੀਆਂ ਜੀਵਨ ਰੱਖਿਅਕ ਸਮਰੱਥਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਸਾਰੀਆਂ ਨਵੀਆਂ ਸ਼ਾਮਲ ਕੀਤੀਆਂ ਗਈਆਂ ਐਂਬੂਲੈਂਸਾਂ ਅਤਿ-ਆਧੁਨਿਕ ਡਾਕਟਰੀ ਉਪਕਰਣਾਂ ਨਾਲ ਲੈਸ ਹਨ ਜਿਨ੍ਹਾਂ ਵਿੱਚ ਆਕਸੀਜਨ ਅਤੇ ਐਂਬੂ-ਬੈਗ, ਜੀਵਨ-ਰੱਖਿਅਕ ਦਵਾਈਆਂ ਅਤੇ ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀਪੀਐਸ-ਅਧਾਰਤ ਟਰੈਕਿੰਗ ਸਿਸਟਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਐਂਬੂਲੈਂਸ ਸੇਵਾ ਪੀੜਤਾਂ ਤੱਕ 15 ਮਿੰਟ ਅਤੇ ਪੇਂਡੂ ਖੇਤਰਾਂ ਵਿੱਚ 20 ਮਿੰਟ ਵਿਚ ਪਹੁੰਚ ਰਹੀ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਬਿਹਤਰ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਮੁਤਾਬਕ ਹੈ। ਉਨ੍ਹਾਂ ਅੱਗੇ ਕਿਹਾ, “ਸਾਡਾ ਟੀਚਾ ਰਿਸਪਾਂਸ ਸਮੇਂ ਨੂੰ 10 ਮਿੰਟ ਤੱਕ ਘਟਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਗੰਭੀਰ ਦੇਖਭਾਲ ਸੇਵਾ ਗੋਲਡਨ ਆਵਰ ਅੰਦਰ ਮਰੀਜ਼ਾਂ ਤੱਕ ਪਹੁੰਚੇ।”

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ 108 ਐਂਬੂਲੈਂਸ ਸੇਵਾ ਜੋ ਪੰਜਾਬ ਦਾ ਸਭ ਤੋਂ ਭਰੋਸੇਮੰਦ ਐਮਰਜੈਂਸੀ ਰਿਸਪਾਂਸ ਨੈੱਟਵਰਕ ਹੈ, 2011 ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 30 ਲੱਖ ਤੋਂ ਵੱਧ ਨਾਗਰਿਕਾਂ ਨੂੰ ਸੇਵਾਵਾਂ ਦੇ ਚੁੱਕੀ ਹੈ ਅਤੇ ਹਾਦਸਿਆਂ, ਦਿਲ ਦੀਆਂ ਬਿਮਾਰੀਆਂ ਸਬੰਧੀ ਐਮਰਜੈਂਸੀਆਂ, ਮਾਵਾਂ ਦੀਆਂ ਸਿਹਤ ਸਮੱਸਿਆਵਾਂ ਅਤੇ ਹਾਦਸਿਆਂ ਦੌਰਾਨ ਗੰਭੀਰ ਦੇਖਭਾਲ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ 108 ਸੇਵਾ ਸਾਡੀ ਐਮਰਜੈਂਸੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੈ।

ਉਨ੍ਹਾਂ ਕਿਹਾ ਕਿ ਐਮਰਜੈਂਸੀ ਤੋਂ ਬਾਅਦ ਪਹਿਲੇ ਘੰਟੇ ਨੂੰ ਗੋਲਡਨ ਆਵਰ ਮੰਨਿਆ ਜਾਂਦਾ ਹੈ, ਜਿੱਥੇ ਸਮੇਂ ਸਿਰ ਡਾਕਟਰੀ ਸਹਾਇਤਾ ਜਾਨਾਂ ਬਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖੀਆ ਫੋਰਸ (ਐਸਐਸਐਫ) ਦੇ ਨਜਦੀਕੀ ਤਾਲਮੇਲ ਨਾਲ ਕੰਮ ਕਰਨ ਵਾਲੀਆਂ 108 ਐਂਬੂਲੈਂਸਾਂ ਨੇ ਮੌਕੇ `ਤੇ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਕੇ ਮੌਤਾਂ ਨੂੰ ਘਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸ੍ਰੀ ਬਹਿਲ ਨੇ ਪੈਰਾਮੈਡਿਕਸ, ਡਰਾਈਵਰਾਂ ਅਤੇ ਐਮਰਜੈਂਸੀ ਰਿਸਪਾਂਡਰਾਂ ਦੀਆਂ ਸਮਰਪਿਤ ਟੀਮਾਂ ਦੀ ਉਨ੍ਹਾਂ ਦੀ ਅਣਥੱਕ ਸੇਵਾ ਲਈ ਪ੍ਰਸ਼ੰਸਾ ਵੀ ਕੀਤੀ ਹੈ।

Written By
The Punjab Wire