Close

Recent Posts

ਸਿੱਖਿਆ ਪੰਜਾਬ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਿੱਚ ਲੋੜੀਂਦੀ ਸਹਾਇਤਾ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ
  • PublishedJune 27, 2025

ਚੰਡੀਗੜ੍ਹ, 27 ਜੂਨ 2025 ( ਦੀ ਪੰਜਾਬ ਵਾਇਰ)– ਸਰਕਾਰੀ ਸਕੂਲਾਂ ‘ਚ ਪੜ੍ਹਦੇ ਆਮ ਘਰ-ਪਰਿਵਾਰਾਂ ਨਾਲ ਸਬੰਧਤ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਨ ਵਾਸਤੇ ਉਨ੍ਹਾਂ ਨੂੰ ਲੋੜੀਂਦੀ ਲੌਜਿਸਟਿਕਲ ਅਤੇ ਬੁਨਿਆਦੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਰਪੂਰ ਦਾ ਧੰਨਵਾਦ ਕੀਤਾ।

ਇੱਥੇ ਮਿਉਂਸਪਲ ਭਵਨ ਵਿਖੇ ਮੁੱਖ ਮੰਤਰੀ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਤੋਂ ਗੁਰਸ਼ਰਨ ਸੋਢੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਸਹਿਯੋਗ ਨਾਲ ਜੇਈਈ ਐਡਵਾਂਸਡ ਅਤੇ ਨੀਟ ਦੋਵੇਂ ਪ੍ਰੀਖਿਆਵਾਂ ਪਾਸ ਕਰਨ ਵਿੱਚ ਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਬਾਰੇ ਬਣੀਆਂ ਗਲਤ ਧਾਰਨਾਵਾਂ ਦਿਨੋ-ਦਿਨ ਬਦਲ ਰਹੀਆਂ ਹਨ ਕਿਉਂਕਿ ਸਰਕਾਰ ਨੇ ਇਨ੍ਹਾਂ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਲੈਸ ਕਰਕੇ ਸਿੱਖਿਆ ਦਾ ਮੁਹਾਂਦਰਾ ਬਦਲ ਦਿੱਤਾ ਹੈ। ਅੰਮ੍ਰਿਤਸਰ ਤੋਂ ਇੱਕ ਸੇਲਜ਼ਮੈਨ ਦੀ ਧੀ ਤਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸਦਾ ਪਰਿਵਾਰ ਅੱਗੇ ਦੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ ਪਰ ਸਰਕਾਰੀ ਸਕੂਲਾਂ ‘ਚ ਦਿੱਤੀ ਜਾ ਰਹੀ ਆਲਾ ਦਰਜੇ ਦੀ ਸਿੱਖਿਆ ਨੇ ਉਸਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ। ਤਮਨਪ੍ਰੀਤ ਕੌਰ ਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਕੋਚਿੰਗ ਤੋਂ ਇਹ ਪ੍ਰੀਖਿਆ ਪਾਸ ਕੀਤੀ ਹੈ।ਪਠਾਨਕੋਟ ਤੋਂ ਕਾਮਿਨੀ ਸ਼ਰਮਾ ਨੇ ਉਸ ਨੂੰ ਪ੍ਰੀਖਿਆ ਪਾਸ ਕਰਨ ਕਾਬਲ ਬਣਨ ‘ਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਕਾਮਿਨੀ ਨੇ ਕਿਹਾ ਕਿ ਉਹ ਪਹਿਲਾਂ ਵੀ ਅਜਿਹੇ ਇੱਕ ਸਮਾਗਮ ਵਿੱਚ ਸ਼ਾਮਲ ਹੋਈ ਹੈ ਪਰ ਅੱਜ ਉਸਨੂੰ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ। ਲੁਧਿਆਣਾ ਤੋਂ ਅਨੀਸ਼ਾ ਨੇ ਕਿਹਾ ਕਿ ਉਸਨੇ ਬਿਨਾਂ ਕਿਸੇ ਕੋਚਿੰਗ ਦੇ ਇਹ ਪ੍ਰੀਖਿਆ ਪਾਸ ਕੀਤੀ ਹੈ ਅਤੇ ਕਿਹਾ ਕਿ ਉਹ ਆਪਣੇ ਪਰਿਵਾਰ ਲਈ ਦੋ ਵਕਤ ਦੀ ਰੋਟੀ ਕਮਾਉਣ ਲਈ ਇੱਕ ਦੁਕਾਨ ‘ਤੇ ਵੀ ਕੰਮ ਕਰ ਰਹੀ ਹੈ। ਉਸਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।ਅੰਮ੍ਰਿਤਸਰ ਤੋਂ ਜੈਨਾ ਪਾਹਵਾ ਨੇ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਸਨੇ ਸੂਬੇ ਵਿੱਚ ਐਮਬੀਬੀਐਸ ਦੀਆਂ ਸੀਟਾਂ ਵਧਾਉਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ।

ਪੱਟੀ ਤੋਂ ਸਿਮਰਨਪ੍ਰੀਤ ਕੌਰ ਨੇ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਜੋ ਸੂਬੇ ਦੀ ਸਿੱਖਿਆ ਕ੍ਰਾਂਤੀ ‘ਚ ਮੋਹਰੀ ਬਣ ਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹਾ ਹੈ। ਉਸਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਹਰ ਸੰਭਵ ਸਹਾਇਆ ਪ੍ਰਦਾਨ ਕਰ ਰਹੇ ਹਨ।

Written By
The Punjab Wire