Close

Recent Posts

ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
  • PublishedJune 30, 2025

ਅਧਿਕਾਰੀਆਂ ਨੂੰ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਜਾਰੀ

ਗੁਰਦਾਸਪੁਰ, 30 ਜੂਨ 2025 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਸਥਾਨਕ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਸ੍ਰੀ ਆਦਿੱਤਯ ਗੁਪਤਾ, ਐਕਸੀਅਨ ਮਾਈਨਿੰਗ ਸ੍ਰੀ ਦਿਲਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਈਨਿੰਗ ਵਿਭਾਗ ਵੱਲੋਂ ਜਿਨ੍ਹਾਂ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਫ਼ੰਡ ਜਾਰੀ ਕੀਤੇ ਗਏ ਸਨ, ਉਨ੍ਹਾਂ ਵਿਚੋਂ ਜੋ ਪ੍ਰੋਜੈਕਟ ਮੁਕੰਮਲ ਹੋ ਗਏ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ।

ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਸਕੀਮ ਤਹਿਤ ਜ਼ਿਲ੍ਹਾ ਖੇਡ ਕੰਪਲੈਕਸ ਗੁਰਦਾਸਪੁਰ ਵਿਖੇ ਬਾਸਕਟਬਾਲ, ਟੈਨਿਸ, ਲਾਅਨ ਟੈਨਿਸ ਗਰਾਊਂਡਾਂ ਤਿਆਰ ਕਰਨ ਦੇ ਪ੍ਰੋਜੈਕਟਾਂ ਦਾ ਰੀਵਿਊ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ ਗੁਰਦਾਸਪੁਰ ਦੇ ਰੈਨੋਵੇਸ਼ਨ ਪ੍ਰੋਜੈਕਟ ਨੂੰ ਜੁਲਾਈ ਮਹੀਨੇ ਦੇ ਅਖੀਰ ਤੱਕ ਮੁਕੰਮਲ ਕੀਤਾ ਜਾਵੇ ਤਾਂ ਜੋ ਆਧੁਨਿਕ ਲਾਇਬ੍ਰੇਰੀ ਦੀ ਸਹੂਲਤ ਜ਼ਿਲ੍ਹਾ ਵਾਸੀਆਂ ਨੂੰ ਦਿੱਤੀ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੀ.ਐੱਮ.ਐੱਫ਼ ਤਹਿਤ ਚੱਲ ਰਹੇ ਹੋਰ ਪ੍ਰੋਜੈਕਟਾਂ ਨੂੰ ਵੀ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਪ੍ਰੋਜੈਕਟਾਂ ਦਾ ਲਾਭ ਲੋਕਾਂ ਨੂੰ ਪਹੁੰਚ ਸਕੇ। ਮੀਟਿੰਗ ਦੌਰਾਨ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੇ ਹੋਰ ਪ੍ਰੋਜੈਕਟਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।

Written By
The Punjab Wire