ਗੁਰਦਾਸਪੁਰ, 4 ਜੁਲਾਈ 2025 (ਦੀ ਪੰਜਾਬ ਵਾਇਰ)। ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਸਿਰਕੱਢ ਆਗੂ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਤੇ ਇਲਾਕੇ ਦੇ ਵਰਕਰਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਦੀ ਹੋਈ ਇਸ ਨਿਯੁਕਤੀ ਤੇ ਅੱਜ ਗੁਲਸ਼ਨ ਸੈਣੀ ਵੱਲੋਂ ਆਪਣੇ ਸਾਥੀਆਂ ਸਮੇਤ ਬੱਬੇਹਾਲੀ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਅਤੇ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰਬਚਨ ਸਿੰਘ ਬੱਬੇਹਾਲੀ ਦੀ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਅਕਾਲੀ ਦਲ ਹੋਰ ਮਜਬੂਤ ਹੋਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਲਾਲ ਕਾਲਾ ਸਾਬਕਾ ਕੌਂਸਲਰ, ਤਰੁਣ ਮਹਾਜਨ ਸਾਬਕਾ ਕੌਂਸਲਰ, ਰਜਿੰਦਰ ਸਿੰਘ ਬੈਂਸ, ਬਿਕਰਮਜੀਤ ਸਿੰਘ ਹੱਲਾ, ਬੋਬੀ ਮਹਾਜਨ, ਕੁਲਦੀਪ ਸਿੰਘ ਸ਼ਹੂਰ ਅਤੇ ਨਵਦੀਪ ਸਿੰਘ ਤੁੰਗ ਵੀ ਮੌਜੂਦ ਸਨ।
Recent Posts
- ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ
- ਭਾਜਪਾ ਦੱਸੇ ਕਿ ਗੁਜਰਾਤ ਜੇਲ੍ਹ ਵਿੱਚ ਬੰਦ ਗੈਂਗਸਟਰ ਧਮਕੀਆਂ ਕਿਵੇਂ ਦੇ ਰਿਹਾ ਹੈ: ਬਲਤੇਜ ਪੰਨੂ
- ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
- ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
- ਬਦਲਾਵ ਦੀ ਸਰਕਾਰ!”: CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ, ਕਿਸਾਨਾਂ ਦਾ ਵਿਸ਼ਵਾਸ ਕਾਇਮ