Close

Recent Posts

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

42 ਘੰਟਿਆਂ ਦੀ ਈਡੀ ਰੇਡ ਦੌਰਾਨ ਭਾਜਪਾ ਨੇ ਮੈਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕੀਤੀ, ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ; ਮੈਂ ਸਿੱਧੇ ਤੌਰ ‘ਤੇ ਠੁਕਰਾ ਦਿੱਤਾ: ਡਾ. ਅਮਨਦੀਪ ਕੌਰ ਅਰੋੜਾ

ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਕੋਹਾਲੀ ਅਤੇ ਦੋਲੇਵਾਲ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਕੋਹਾਲੀ ਅਤੇ ਦੋਲੇਵਾਲ ਦੇ ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ
  • PublishedNovember 6, 2026

ਕਿਹਾ-‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 6 ਨਵੰਬਰ 2026 (ਮੰਨਨ ਸੈਣੀ )। ਪੰਜਾਬ ਸਰਕਾਰ ਵੱਲੋਂ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਪਿੰਡ ਕੋਹਾਲੀ ਅਤੇ ਦੋਲੇਵਾਲ ਦੇ ਵਸਨੀਕਾਂ ਨੂੰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਮੌਕੇ ਲਾਭਪਾਤਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਇਸ ਉਪਰਾਲੇ ਲਈ ਦਿਲੋਂ ਧੰਨਵਾਦ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਉਪਰਾਲੇ ਨਾਲ ਲੋੜਵੰਦ ਲੋਕਾਂ ਨੂੰ ਘਰਾਂ ਦੇ ਸਿੱਧੇ ਮਾਲਕਾਨਾ ਹੱਕ ਅਤੇ ਪੱਕੀ ਰਜਿਸਟ੍ਰੀ ਦਾ ਅਧਿਕਾਰ ਮਿਲਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੇਰਾ ਘਰ-ਮੇਰੇ ਨਾਮ’ ਸਕੀਮ ਦਾ ਮੁੱਖ ਮੰਤਵ ਲਾਲ ਲਕੀਰ ਅੰਦਰ ਰਹਿੰਦੇ ਪੰਜਾਬ ਦੇ ਹਰੇਕ ਯੋਗ ਪਰਿਵਾਰ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਦਿਵਾਉਣਾ ਹੈ ਅਤੇ ਇਸ ਦਿਸ਼ਾ ਵਿਚ ਇਹ ਸਕੀਮ ਮੀਲ ਪੱਥਰ ਸਾਬਤ ਹੋਵੇਗੀ।

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਹੁਤ ਸਾਰੇ ਪਰਿਵਾਰ ਦਹਾਕਿਆਂ ਤੋਂ ਲਾਲ ਡੋਰੇ ਅੰਦਰ ਰਹਿ ਰਹੇ ਹਨ ਜਿਨ੍ਹਾਂ ਕੋਲ ਮਾਲਕੀ ਦਾ ਰਸਮੀ ਰਿਕਾਰਡ ਨਾ ਹੋਣ ਕਰਕੇ ਆਪਣੀ ਜ਼ਿੰਦਗੀ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਇਸ ਸਕੀਮ ਨੇ ਅਜਿਹੀਆਂ ਸਾਰੀਆਂ ਸਮੱਸਿਆਵਾਂ ਦਾ ਜੜ੍ਹੋਂ ਹੱਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਸ ਲੋਕ ਪੱਖੀ ਪਹਿਲਕਦਮੀ ਨੇ ਲਾਲ ਲਕੀਰ ਦੇ ਵਸਨੀਕਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਲਕੀ ਮਿਲਣ ਨਾਲ ਲੋਕਾਂ ਅੰਦਰ ਆਪਣੇ ਘਰਾਂ ਦੀ ਸੰਭਾਲ, ਸੁਧਾਰ ਅਤੇ ਭਵਿੱਖ ਦੇ ਯੋਜਨਾਬੰਦੀ ਦਾ ਭਰੋਸਾ ਹੋਰ ਵਧੇਗਾ ਅਤੇ ਉਹ ਆਪਣੀਆਂ ਪ੍ਰਾਪਰਟੀਆਂ ਖਰੀਦ-ਵੇਚ ਸਕਣਗੇ, ਜਿਨ੍ਹਾਂ ਦੀਆਂ ਪ੍ਰਾਪਰਟੀਆਂ ਦਾ ਮੁਕੰਮਲ ਵੇਰਵਾ ਹੁਣ ਮਾਲ ਵਿਭਾਗ ਦੇ ਰਿਕਾਰਡ ਵਿਚ ਦਰਜ ਹੋਵੇਗਾ।

ਇਸ ਦੌਰਾਨ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਮਾਲਕੀ ਦੇ ਦਸਤਾਵੇਜ਼ ਮਿਲਣ ਨਾਲ ਉਨ੍ਹਾਂ ਦੇ ਹੱਕ ਅਤੇ ਸਨਮਾਨ ਨੂੰ ਨਵੀਂ ਮਜ਼ਬੂਤੀ ਮਿਲੀ ਹੈ ਜੋ ਭਵਿੱਖ ਵਿਚ ਉਨ੍ਹਾਂ ਦੀ ਚਹੁੰਮੁਖੀ ਤਰੱਕੀ ਵਿਚ ਵੱਡਮੁਲਾ ਯੋਗਦਾਨ ਪਾਵੇਗੀ।

Written By
The Punjab Wire