Close

Recent Posts

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਕ੍ਰਾਇਮ ਗੁਰਦਾਸਪੁਰ

ਅਵਾਂਖਾ ‘ਚ ਗਾਲ੍ਹਾਂ ਕੱਢਣ ਤੋਂ ਰੋਕਣ ‘ਤੇ ਨੌਜਵਾਨ ਨੂੰ ਛੱਤ ਤੋਂ ਹੇਠਾਂ ਸੁੱਟਿਆ, ਦੋ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ

ਅਵਾਂਖਾ ‘ਚ ਗਾਲ੍ਹਾਂ ਕੱਢਣ ਤੋਂ ਰੋਕਣ ‘ਤੇ ਨੌਜਵਾਨ ਨੂੰ ਛੱਤ ਤੋਂ ਹੇਠਾਂ ਸੁੱਟਿਆ, ਦੋ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ
  • PublishedNovember 10, 2026

ਗੁਰਦਾਸਪੁਰ, 10 ਨਵੰਬਰ 2026 (ਮੰਨਨ ਸੈਣੀ)। ਪੁਰਾਣੀ ਆਬਾਦੀ ਅਵਾਂਖਾ ਵਿੱਚ ਛੱਤ ‘ਤੇ ਪਟਾਕੇ ਚਲਾ ਰਹੇ ਇੱਕ ਨੌਜਵਾਨ ਨੂੰ ਦੋ ਮੁਲਜ਼ਮਾਂ ਵੱਲੋਂ ਕਥਿਤ ਤੌਰ ‘ਤੇ ਛੱਤ ਤੋਂ ਹੇਠਾਂ ਸੁੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਦੀਨਾਨਗਰ ਦੀ ਪੁਲਿਸ ਨੇ ਇਸ ਸਬੰਧੀ ਐੱਫ਼.ਆਈ.ਆਰ. ਦਰਜ ਕਰ ਲਈ ਗਈ ਹੈ।

ਪੁਲਿਸ ਕੋਲ ਦਰਜ ਬਿਆਨ ਅਨੁਸਾਰ ਇਹ ਮੁਕੱਦਮਾ ਪੁਰਾਣੀ ਆਬਾਦੀ ਅਵਾਂਖਾ ਦੀ ਵਾਸੀ ਦਰਸ਼ਨਾ ਦੇਵੀ (66), ਪਤਨੀ ਬਚਨ ਲਾਲ ਦੇ ਬਿਆਨਾਂ ‘ਤੇ ਅਰਜੁਨ ਉਰਫ਼ ਆਸ਼ੂ ਅਤੇ ਅਕਸ਼ੈ ਕੁਮਾਰ, ਪੁੱਤਰਾਨ ਕੇਵਲ, ਵਾਸੀਆਨ ਪੁਰਾਣੀ ਆਬਾਦੀ ਅਵਾਂਖਾ ਖ਼ਿਲਾਫ਼ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਮੁਤਾਬਕ 5 ਨਵੰਬਰ 2026 ਨੂੰ ਰਾਤ ਕਰੀਬ 10:30 ਵਜੇ ਉਨ੍ਹਾਂ ਦਾ ਪੁੱਤਰ ਬਲਵਿੰਦਰ ਕੁਮਾਰ ਆਪਣੇ ਬਾਥਰੂਮ ਦੀ ਛੱਤ ‘ਤੇ ਪਟਾਕੇ ਚਲਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਬਲਵਿੰਦਰ ਕੁਮਾਰ ਨੂੰ ਗਾਲ੍ਹਾਂ ਕੱਢਣ ਲੱਗ ਪਏ। ਮਨ੍ਹਾ ਕਰਨ ‘ਤੇ ਮੁਲਜ਼ਮਾਂ ਨੇ ਕੋਠੇ ‘ਤੇ ਚੜ੍ਹ ਕੇ ਬਲਵਿੰਦਰ ਕੁਮਾਰ ਨੂੰ ਮਾਰ ਦੇਣ ਦੀ ਨੀਅਤ ਨਾਲ ਬਾਥਰੂਮ ਤੋਂ ਹੇਠਾਂ ਸੁੱਟ ਦਿੱਤਾ।

ਹੇਠਾਂ ਡਿੱਗਣ ਕਾਰਨ ਬਲਵਿੰਦਰ ਕੁਮਾਰ ਦੇ ਅੰਦਰੂਨੀ ਸੱਟਾਂ ਲੱਗੀਆਂ ਤੇ ਉਹ ਬੇਹੋਸ਼ ਹੋ ਗਿਆ। ਉਹ ਇਸ ਵੇਲੇ ਸ੍ਰੀ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹੈ।

ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 109, 351 ਤੇ 3(5) ਹੇਠ ਮਾਮਲਾ ਦਰਜ ਕੀਤਾ ਹੈ। ਖ਼ਬਰ ਲਿਖੇ ਜਾਣ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਨਹੀਂ ਮਿਲੀ।

Written By
The Punjab Wire