Close

Recent Posts

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
  • PublishedNovember 10, 2026

ਸਿਹਤ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰੀ ਲਗਨ, ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ  ਨਾਲ ਖੜ੍ਹੀ ਹੈ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਦੀਆਂ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਸੁਣਿਆ

ਚੰਡੀਗੜ੍ਹ, 10 ਨਵੰਬਰ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਵਿੱਚ ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਨਵ-ਨਿਯੁਕਤ ਉਮੀਦਵਾਰਾਂ ਵਿੱਚ ਪੰਜ ਕਲਰਕ, ਤਿੰਨ ਸੇਵਾਦਾਰ, ਦੋ ਵਾਰਡ ਅਟੈਂਡੈਂਟ ਅਤੇ ਇੱਕ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਸ਼ਾਮਲ ਹਨ। ਕਲਰਕ ਦੀਆਂ ਪੋਸਟਾਂ ‘ਤੇ ਨਿਯੁਕਤ ਹੋਣ ਵਾਲਿਆਂ ਵਿੱਚ ਪ੍ਰਥਮਦੀਪ ਸਿੰਘ, ਰੇਨੂੰ ਬਾਲਾ, ਰੀਤੂ, ਦਿਵਜੋਤ ਅਤੇ ਕਮਲਜੀਤ ਕੌਰ ਸ਼ਾਮਲ ਹਨ। ਗਗਨਦੀਪ ਕੌਰ ਨੂੰ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਵਜੋਂ ਨਿਯੁਕਤੀ ਮਿਲੀ ਹੈ, ਜਦੋਂ ਕਿ ਮਧੂ, ਸਾਹਿਲ ਅਤੇ ਹਰਗੁਰਲਾਲ ਸਿੰਘ ਨੂੰ ਸੇਵਾਦਾਰ ਅਤੇ ਅਨੁਜ ਠਾਕੁਰ ਤੇ ਜਤਿੰਦਰ ਕੌਰ ਨੂੰ ਵਾਰਡ ਅਟੈਂਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ।

ਨਵ-ਨਿਯੁਕਤ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਪੂਰੀ ਪੇਸ਼ੇਵਰਤਾ, ਇਮਾਨਦਾਰੀ ਅਤੇ ਲੋਕਾਂ ਪ੍ਰਤੀ ਹਮਦਰਦੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ।

ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੇਵਾ ਦੌਰਾਨ ਜਾਨ ਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਭਾਵੇਂ ਪਰਿਵਾਰਕ ਮੈਂਬਰ ਦਾ ਘਾਟਾ ਕਦੇ ਪੂਰਿਆ ਨਹੀਂ ਜਾ ਸਕਦਾ, ਪਰ ਤਰਸ ਦੇ ਆਧਾਰ ‘ਤੇ ਸਮੇਂ ਸਿਰ ਸਰਕਾਰੀ ਰੋਜ਼ਗਾਰ ਮਿਲਣ ਨਾਲ ਪੀੜਤ ਪਰਿਵਾਰਾਂ ਨੂੰ ਵਿੱਤੀ ਸਥਿਰਤਾ, ਸੁਰੱਖਿਆ ਅਤੇ ਸਨਮਾਨਜਨਕ ਰੋਜ਼ੀ-ਰੋਟੀ ਮਿਲਦੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਸਿਵਲ ਸਰਜਨ ਦਫ਼ਤਰਾਂ, ਕਮਿਊਨਿਟੀ ਸਿਹਤ ਕੇਂਦਰਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਨ੍ਹਾਂ ਉਮੀਦਵਾਰਾਂ ਦੀ ਨਿਯੁਕਤੀ ਨਾਲ ਪ੍ਰਬੰਧਕੀ ਅਤੇ ਜ਼ਮੀਨੀ ਪੱਧਰ ‘ਤੇ ਸਿਹਤ ਸੇਵਾਵਾਂ ਦੀ ਸੁਚਾਰੂ ਵੰਡ ਨੂੰ ਹੋਰ ਬਲ ਮਿਲੇਗਾ।

ਉਮੀਦਵਾਰਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ ਅਤੇ ਲਗਨ ਨਾਲ ਕਰਨ ਲਈ ਕਿਹਾ ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਆਮ ਨਾਗਰਿਕਾਂ ਨੂੰ ਤੁਰੰਤ ਅਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸਹਾਇਤਾ ਮਿਲ ਸਕੇ।

ਇਸ ਉਪਰੰਤ ਸਿਹਤ ਮੰਤਰੀ ਨੇ ਵੱਖ-ਵੱਖ ਯੂਨੀਅਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਉਨ੍ਹਾਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਬੇਰੋਜ਼ਗਾਰ ਆਯੁਰਵੈਦਿਕ ਡੀ. ਫਾਰਮੇਸੀ ਉਪਵੈਦ ਯੂਨੀਅਨ, ਪੰਜਾਬ; ਕੋਰੋਨਾ ਯੋਧੇ ਦਰਜਾ-4, ਪਟਿਆਲਾ; ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ; ਕੋਰੋਨਾ ਯੋਧੇ, ਰਾਜਿੰਦਰਾ ਹਸਪਤਾਲ, ਪਟਿਆਲਾ ਅਤੇ ਪੰਜਾਬ ਕੈਮਿਸਟਸ ਐਸੋਸੀਏਸ਼ਨ (ਰਜਿ.) ਸਮੇਤ ਕਈ ਯੂਨੀਅਨਾਂ ਨੇ ਸ਼ਿਰਕਤ ਕੀਤੀ। ਯੂਨੀਅਨ ਆਗੂਆਂ ਨੇ ਇਸ ਗੱਲ ‘ਤੇ ਸੰਤੁਸ਼ਟੀ ਪ੍ਰਗਟਾਈ ਕਿ ਸਿਹਤ ਮੰਤਰੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹਮਦਰਦੀ ਨਾਲ ਸੁਣਿਆ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਅਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕੌਰ ਵੀ ਹਾਜ਼ਰ ਸਨ।

Written By
The Punjab Wire