Close

Recent Posts

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ; ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ

ਸਿਹਤ ਪੰਜਾਬ

ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ

ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ : ਜਗਰੂਪ ਸਿੰਘ ਸੇਖਵਾਂ
  • PublishedJuly 10, 2025

ਗੁਰਦਾਸਪੁਰ, 10 ਜੁਲਾਈ 2025 (ਦੀ ਪੰਜਾਬ ਵਾਇਰ )। ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪੰਜਾਬ `ਚ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਸਲਾਨਾ ਮੁਫ਼ਤ ਇਲਾਜ਼ ਦੀ ਸਹੂਲਤ ਦੇ ਕੇ ਵੱਡੀ ਸਹੂਲਤ ਦਿੱਤੀ ਹੈ ਅਤੇ ਪੰਜਾਬ ਦਾ ਹਰ ਇੱਕ ਵਾਸੀ ਇਸ ਸਕੀਮ ਅਧੀਨ ਇਲਾਜ਼ ਦੀ ਸਹੂਲਤ ਦਾ ਹੱਕਦਾਰ ਹੋਵੇਗਾ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ਲਾਘਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਇਲਾਜ਼ ਲੈਣ ਲਈ ਕੋਈ ਕਾਗਜ਼ੀ ਕਾਰਵਾਈ ਚ ਉਲਝਣਾ ਨਹੀਂ ਪਏਗਾ, ਅਗਰ ਤੁਹਾਡੇ ਕੋਲ ਕਾਰਡ ਬਣਿਆ ਨਹੀਂ ਹੋਵੇਗਾ ਤਾਂ ਮੌਕੇਤੇ ਅਧਾਰ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਰਜਿਸਟਰ ਕਰਵਾਉਣ ਉਪਰੰਤ ਇਲਾਜ਼ ਕਰਵਾਇਆ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਸਮੇਤ ਕਰੀਬ 1500 ਨਿੱਜੀ ਹਸਪਤਾਲ ਇਸ ਸਕੀਮ ਤਹਿਤ ਪੰਜਾਬੀਆਂ ਦਾ ਮੁਫ਼ਤ ਇਲਾਜ਼ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਕੈਸ਼ਲੈੱਸ ਬੀਮੇ ਦੀ ਸਹੂਲਤ ਦਿੱਤੀ ਗਈ ਹੈ, ਜਿਸ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਰ ਬੀਮਾਰੀ ਦਾ ਇਲਾਜ ਮੁਫ਼ਤ ਵਿੱਚ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਕੀਮ ਵਿਚ ਸਰਕਾਰੀ ਕਰਮਚਾਰੀ, ਆਂਗਣਵਾੜੀ, ਆਸ਼ਾ ਵਰਕਰ ਵੀ 100 ਫ਼ੀਸਦੀ ਕਵਰ ਹੋਣਗੇ। ਉਨਾਂ ਕਿਹਾ ਕਿ ਇਹ ਯੋਜਨਾ ਤਿੰਨ ਮਹੀਨੇ ਵਿੱਚ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਲਾਨਾ ਮੁਫ਼ਤ ਇਲਾਜ ਦੇਣਾ ਆਮ ਆਦਮੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ।

Written By
The Punjab Wire