Close

Recent Posts

ਪੰਜਾਬ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ

ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ
  • PublishedNovember 12, 2026

ਕੈਬਨਿਟ ਮੰਤਰੀ ਵੱਲੋਂ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਦੌਰਾਨ ਵੱਖ-ਵੱਖ ਮਾਮਲਿਆਂ ਦੀ ਸਮੀਖਿਆ

ਚੰਡੀਗੜ੍ਹ, 12 ਨਵੰਬਰ 2026 (ਦੀ ਪੰਜਾਬ ਵਾਇਰ)। ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਮੰਤਰੀ ਨੂੰ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਉਨ੍ਹਾਂ ਦੇ ਮਸਲਿਆਂ ਦਾ ਪਹਿਲ ਦੇ ਆਧਾਰ ‘ਤੇ ਜਲਦ ਨਿਪਟਾਰਾ ਕੀਤਾ ਜਾਵੇ।

ਮੰਤਰੀ ਨੇ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਵਿਚਾਰੇ ਗਏ ਮਾਮਲਿਆਂ ਸਬੰਧੀ ਸਮਾਂਬੱਧ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਲਾਭ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Written By
The Punjab Wire