Close

Recent Posts

ਗੁਰਦਾਸਪੁਰ ਪੰਜਾਬ

ਵਿਧਾਇਕ ਸ਼ੈਰੀ ਕਲਸੀ ਨੇ ਬੱਖੇਵਾਲ ਵਾਸੀਆਂ ਨੂੰ ਦਿੱਤਾ ਤੌਹਫਾ-ਸ਼ਾਨਦਾਰ ਕਮਿਊਨਿਟੀ ਹਾਲ ਕੀਤਾ ਲੋਕ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਬੱਖੇਵਾਲ ਵਾਸੀਆਂ ਨੂੰ ਦਿੱਤਾ ਤੌਹਫਾ-ਸ਼ਾਨਦਾਰ ਕਮਿਊਨਿਟੀ ਹਾਲ ਕੀਤਾ ਲੋਕ ਸਮਰਪਿਤ
  • PublishedJuly 12, 2025

ਬਟਾਲਾ,12 ਜੁਲਾਈ 2025 (ਮੰਨਨ ਸੈਣੀ ) ।ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰ 11, ਬੱਖੇਵਾਲ ਬਟਾਲਾ ਦੇ ਵਾਸੀਆਂ ਨੂੰ ਸ਼ਾਨਦਾਰ ਤੌਹਫਾ ਦਿੱਤਾ ਹੈ। ਉਨਾਂ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਮੂਹਿਕ ਘਰੇਲੂ ਤੇ ਧਾਰਮਿਕ ਆਦਿ ਸਮਾਗਮ ਕਰਵਾਉਣ ਲਈ ਕਮਿਊਨਿਟੀ ਹਾਲ (ਨਵੀਂ ਧਰਮਸ਼ਾਲਾ) ਦੀ ਉਸਾਰੀ ਕਰਵਾਈ ਗਈ ਹੈ, ਜਿਸ ਲਈ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਹੈ। 

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਮਿਊਨਿਟੀ ਹਾਲ ਦੇ ਬਣਨ ਨਾਲ ਲੋਕ ਆਪਣੇ ਘਰੇਲੂ ਅਤੇ ਧਾਰਮਿਕ ਆਦਿ ਸਮਾਗਮ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਵੱਜੀ ਆਰਥਿਕ ਸਹੂਲਤ ਉਪਲੱਬਧ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸਕਿਲਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਚਿਰੋਕਣੀਆਂ ਮੁਸ਼ਕਿਲਾਂ ਦਾ ਹੱਲ ਕਰ ਰਹੇ ਹਨ। 

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਧਰਮਪੁਰਾ ਕਾਲੋਨੀ ਵਿਖੇ ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ, ਜਿਥੇ ਬੱਚਿਆਂ ਨੂੰ ਪੜਨ ਲਈ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਲਾਇਬ੍ਰੇਰੀ ਦੀ ਇਮਾਰਤ ਜਿਸਦੀ ਹਾਲਤ ਬਹੁਤ ਖਸਤਾ ਸੀ, ਉਸ ਦੀ ਨਵੀ ਇਮਾਰਤ ਉਸਾਰੀ ਗਈ ਹੈ। 

ਇਸੇ ਤਰ੍ਹਾਂ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ ਇਸੇ ਤਰਾਂ ਗੁਰਦਾਸਪੁਰ ਤੋਂ ਬਟਾਲਾ ਸ਼ਹਿਰ ਵਿੱਚ ਵੜਦਿਆਂ ਅਤੇ ਅੰਮ੍ਰਿਤਸਰ ਤੋਂ ਬਟਾਲਾ ਵਿਖੇ ਐਂਟਰੀ ਕਰਦਿਆਂ ਖੂਬਸੂਰਤ ਚੌਂਕ ਉਸਾਰੇ ਗਏ ਬਨ। ਜਲੰਧਰ ਵਲੋਂ ਬਟਾਲਾ ਆਉਂਦਿਆਂ ਵੀ ਸ਼ਾਨਦਾਰ ਗੇਟ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।

ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ, ਅੰਮਿ੍ਤ ਕਲਸੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਅਵਤਾਰ ਸਿੰਘ ਕਲਸੀ, ਐਸ.ਡੀ.ਓ ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਰਾਜੂ, ਮਨਜੀਤ ਸਿੰਘ ਬਮਰਾਹ, ਵਿੱਕੀ ਚੌਹਾਨ, ਭੁਪਿੰਦਰ ਸਿੰਘ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਜਗਜੀਤ ਸਿੰਘ, ਅਮਿਤ ਸੋਢੀ, ਸੰਧੂ ਭੱਟੀ, ਪ੍ਰਦੀਪ ਕੁਮਾਰ, ਰਜਿੰਦਰ ਜੰਬਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਮੌਜੂਦ ਸਨ।

Written By
The Punjab Wire