Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐੱਲ.ਓਜ਼ ਦੀ ਕਰਵਾਈ ਜਾ ਰਹੀ ਹੈ ਟਰੇਨਿੰਗ

ਰਾਸ਼ਟਰੀ ਸਿਖਲਾਈ ਪ੍ਰੋਗਰਾਮ ਤਹਿਤ ਬੀ.ਐੱਲ.ਓਜ਼ ਦੀ ਕਰਵਾਈ ਜਾ ਰਹੀ ਹੈ ਟਰੇਨਿੰਗ
  • PublishedJuly 14, 2025

ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਵੈਰੀਫਿਕੇਸ਼ਨ, ਬੀ.ਐਲ.ਓ ਐਪ ਅਤੇ ਵੋਟਰ ਹੈਲਪਲਾਈਨ ਮੋਬਾਈਲ ਐਪ ਬਾਰੇ ਦਿੱਤੀ ਜਾ ਰਹੀ ਸਿਖਲਾਈ

ਗੁਰਦਾਸਪੁਰ, 14 ਜੁਲਾਈ 2025 (ਮੰਨਨ ਸੈਣੀ )। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ 07 ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫ਼ਸਰਾਂ ਨੂੰ ਵੋਟਰ ਸੂਚੀਆਂ ਅਤੇ ਚੋਣਾਂ ਸਬੰਧੀ ਕੰਮਾਂ ਬਾਰੇ ਸਿਖਲਾਈ ਦੇਣ ਲਈ 2 ਰੋਜ਼ਾ ਵਿਸ਼ੇਸ਼ ਟਰੇਨਿੰਗ ਸੈਸ਼ਨ ਲਗਾਏ ਜਾ ਰਹੇ ਹਨ।

ਇਸ ਟਰੇਨਿੰਗ ਪ੍ਰੋਗਰਾਮ ਦੇ ਪਹਿਲੇ ਦਿਨ ਅੱਜ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਦੇ ਬੀ.ਐਲ.ਓਜ਼ ਦੀ ਟਰੇਨਿੰਗ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ), ਡੇਰਾ ਬਾਬਾ ਨਾਨਕ ਵਿਖੇ ਕਰਵਾਈ ਗਈ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 07-ਬਟਾਲਾ ਦੇ ਬੀ.ਐਲ.ਓਜ਼ ਦੀ ਟਰੇਨਿੰਗ ਸ਼ਿਵ ਬਟਾਲਵੀ ਆਡੀਟੋਰੀਅਮ, ਬਟਾਲਾ ਵਿਖੇ ਅਤੇ ਵਿਧਾਨ ਸਭਾ ਹਲਕਾ 08- ਸ੍ਰੀ ਹਰਗੋਬਿੰਦਪੁਰ (ਅ.ਜ.) ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ ਵਿਖੇ ਲਗਾਈ ਗਈ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਟਰੇਨਿੰਗ ਸੈਸ਼ਨ ਦੇ ਪਹਿਲੇ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਤਿੰਨ ਵਿਧਾਨ ਸਭਾ ਹਲਕਿਆਂ 10-ਡੇਰਾ ਬਾਬਾ ਨਾਨਕ, 07-ਬਟਾਲਾ ਅਤੇ 08 ਸ੍ਰੀ ਹਰਗੋਬਿੰਦਪੁਰ (ਅ.ਜ.) ਦੇ ਬੀ.ਐਲ.ਓਜ਼ ਨੂੰ ਸਿਖਲਾਈ ਦਿੱਤੀ ਗਈ ਹੈ। ਇਹ ਟਰੇਨਿੰਗ 50-50 ਬੀ.ਐਲ.ਓਜ਼ ਦੇ ਬੈਚ ਵਿੱਚ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬੰਧਿਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਮਾਸਟਰ ਟਰੇਨਰਾਂ ਵੱਲੋਂ ਇਸ ਟਰੇਨਿੰਗ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ, ਅਪਡੇਸ਼ਨ, ਘਰ-ਘਰ ਜਾ ਕੇ ਵੋਟਰ ਵੈਰੀਫਿਕੇਸ਼ਨ, ਵੋਟਰ ਸ਼ਨਾਖ਼ਤੀ ਕਾਰਡ, ਡਿਜੀਟਲ ਟੈਕਨਾਲੋਜੀ ਦੀ ਵਰਤੋਂ, ਚੋਣ ਪ੍ਰਕਿਰਿਆ ਦੌਰਾਨ ਭਰੇ ਜਾਣ ਵਾਲੇ ਫਾਰਮਾਂ, ਬੀ.ਐਲ.ਓ ਐਪ, ਵੋਟਰ ਹੈਲਪਲਾਈਨ ਮੋਬਾਈਲ ਐਪ ਆਦਿ ਦੇ ਕੰਮਕਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਟਰੇਨਿੰਗ ਖ਼ਤਮ ਹੋਣ ਉਪਰੰਤ ਬੀ.ਐਲ.ਓਜ਼ ਲਈ ਪ੍ਰਸ਼ਨ-ਉੱਤਰ ਸੈਸ਼ਨ ਵੀ ਰੱਖਿਆ ਗਿਆ ਅਤੇ ਅਸੈਸਮੈਂਟ ਟੈੱਸਟ ਲਿਆ ਗਿਆ। ਇਸ ਟਰੇਨਿੰਗ ਵਿੱਚ ਸ਼ਾਮਲ ਸਮੂਹ ਬੀ.ਐਲ.ਓਜ਼ ਨੂੰ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸੋਂ ਭਾਗੀਦਾਰੀ ਸਰਟੀਫਿਕੇਟ ਵੀ ਜਾਰੀ ਕੀਤਾ ਗਿਆ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਲਕੇ ਮਿਤੀ 15 ਜੁਲਾਈ ਨੂੰ ਵਿਧਾਨ ਸਭਾ ਹਲਕਾ 04-ਗੁਰਦਾਸਪੁਰ ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਵਿਮੈਨ ਗੁਰਦਾਸਪੁਰ ਵਿਖੇ ਹੋਵੇਗੀ। ਇਸੇ ਤਰਾਂ ਹੀ 15 ਜੁਲਾਈ ਨੂੰ ਵਿਧਾਨ ਸਭਾ ਹਲਕਾ 05-ਦੀਨਾਨਗਰ (ਅ.ਜ.) ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਐੱਸ.ਐੱਸ.ਐੱਮ. ਕਾਲਜ, ਦੀਨਾਨਗਰ ਵਿਖੇ, ਵਿਧਾਨ ਸਭਾ ਹਲਕਾ 06-ਕਾਦੀਆਂ ਦੇ ਬੀ.ਐੱਲ.ਓਜ਼ ਦੀ ਟਰੇਨਿੰਗ ਸਿੱਖ ਨੈਸ਼ਨਲ ਕਾਲਜ, ਕਾਦੀਆਂ ਵਿਖੇ ਅਤੇ ਵਿਧਾਨ ਸਭਾ ਹਲਕਾ 09-ਫ਼ਤਿਹਗੜ੍ਹ ਚੂੜੀਆਂ ਦੇ ਬੀ.ਐੱਲ.ਓਜ਼. ਦੀ ਟਰੇਨਿੰਗ ਸਰਕਾਰੀ ਆਈ.ਟੀ.ਆਈ. (ਇਸਤਰੀਆਂ), ਫ਼ਤਿਹਗੜ੍ਹ ਚੂੜੀਆਂ ਵਿਖੇ ਹੋਵੇਗੀ।

Written By
The Punjab Wire