Close

Recent Posts

ਕ੍ਰਾਇਮ ਪੰਜਾਬ ਮੁੱਖ ਖ਼ਬਰ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
  • PublishedNovember 16, 2026

ਚੰਡੀਗੜ੍ਹ, 16 ਨਵੰਬਰ 2026 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Written By
The Punjab Wire