Close

Recent Posts

ਪੰਜਾਬ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ
  • PublishedNovember 17, 2026

ਚੰਡੀਗੜ੍ਹ, 17 ਨਵੰਬਰ 2026 (ਦੀ ਪੰਜਾਬ ਵਾਇਰ)– ਜੰਡਿਆਲਾ ਗੁਰੂ ਤੋਂ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੀ.ਐਚ.ਡੀ. ਦੀ ਡਿਗਰੀ ਮੁਕੰਮਲ ਕਰ ਲਈ ਹੈ।
ਸਰਕਾਰੀ ਲੈਕਚਰਾਰ ਵਜੋਂ ਆਪਣੇ ਪੇਸ਼ੇਵਰਾਨਾ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਹਰਭਜਨ ਸਿੰਘ ਈ.ਟੀ.ਓ. ਨੇ ਸਾਲ 2012 ਵਿਚ ਉਨ੍ਹਾਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਬੇ ਵਿੱਚ ਕਰਵਾਇਆ ਜਾਂਦੀ ਸਭ ਤੋਂ ਮਾਣਮੱਤੀ ਪ੍ਰਤੀਯੋਗਤਾ ਪੀ.ਸੀ.ਐਸ. ਪ੍ਰੀਖਿਆ ਨੂੰ ਪਾਸ ਕਰਦਿਆਂ ਈ.ਟੀ.ਓ. ਵਜੋਂ ਨਿਯੁਕਤੀ ਹਾਸਲ ਕੀਤੀ। ਇਸ ਤੋਂ ਪਹਿਲਾਂ ਮੰਤਰੀ ਜੀ UGC ਦੁਆਰਾ ਲਈ ਗਈ ਪ੍ਰੀਖਿਆ ਵਿੱਚ ਉਹ ਰਾਜਨੀਤੀ ਸ਼ਾਸਤਰ ਵਿੱਚ ਜੇ ਆਰ ਐਫ ਹਨ ।
ਸਮਾਜ ਲਈ ਕੁਝ ਕਰ ਗੁਜ਼ਰਨ ਦੀ ਇੱਛਾ ਨਾਲ ਉਨ੍ਹਾਂ ਸਾਲ 2016 ਵਿੱਚ ਈ.ਟੀ.ਓ. ਦੀ ਨਿਯੁਕਤੀ ਤੋਂ ਅਸਤੀਫ਼ਾ ਦੇ ਕੇ ਸਿਆਸਤ ਦਾ ਰਾਹ ਅਖ਼ਤਿਆਰ ਕਰ ਲਿਆ। ਸਾਲ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਜਿਸ ਵਿਚ ਉਹ ਹਾਰ ਗਏ ਪ੍ਰੰਤੂ ਹੌਸਲਾ ਨਹੀਂ ਛੱਡਿਆ ਅਤੇ ਇਸ ਦੋਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ 2018-2021 ਤੱਕ ਐਲ.ਐਲ.ਬੀ. ਦੀ ਡਿਗਰੀ ਹਾਸਲ ਕੀਤੀ ਅਤੇ ਸਾਲ 2022 ਵਿਚ ਦੁਬਾਰਾ ਚੋਣ ਲੜੀ ਅਤੇ ਵੱਡੀ ਜਿੱਤ ਦਰਜ ਕੀਤੀ। ਮਾਰਚ 2022 ਵਿੱਚ ਮਾਨ ਸਰਕਾਰ ਵਿੱਚ ਬਤੌਰ ਕੈਬਿਨੇਟ ਮੰਤਰੀ ਬਣੇ ਅਤੇ ਇਸ ਦੌਰਾਨ ਸਰਕਾਰੀ ਜ਼ਿੰਮੇਵਾਰੀਆਂ ਨਿਭਾਉਦੇ ਹੋਏ ਆਪਣੇ ਗਿਆਨ ਵਿਚ ਵਾਧਾ ਕਰਨ ਦੇ ਮਕਸਦ ਦੇ ਨਾਲ ਹੀ ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਤੋਂ ਗਾਈਡ ਪ੍ਰੋ. ਨਮਿਤਾ ਗੁਪਤਾ ਅਤੇ ਪ੍ਰੋ. ਇਮੈਨੁਅਲ ਨਾਹਰ ਦੀ ਅਗਵਾਈ ਹੇਠ ਪੀ.ਐਚ.ਡੀ. ,ਜਿਸਦਾ ਥੀਸਿਸ “ਬੀ.ਆਰ. ਅੰਬੇਡਕਰ ਅਤੇ ਦਲਿਤਾਂ ਦੇ ਮਨੁੱਖੀ ਅਧਿਕਾਰ: ਪੰਜਾਬ ਰਾਜ ਦੇ ਵਿਸ਼ੇਸ਼ ਹਵਾਲੇ ਨਾਲ ਇੱਕ ਅਧਿਐਨ’’ ਮੁਕੰਮਲ ਕਰ ਲਈ ਹੈ । ਇਸ ਸਬੰਧੀ ਵਾਈਵਾ ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਮੁਕੰਮਲ ਹੋ ਗਿਆ।

ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਸ਼ਿੰਦੋ ਜੀ, ਪਤਨੀ ਸੁਹਿੰਦਰ ਕੌਰ, ਪੁੱਤਰੀ ਪਰਲਜੀਤ ਕੌਰ ਤੇ ਪੁੱਤਰ ਹਰਸ਼ਜੀਤ ਸਿੰਘ ਤੋਂ ਇਲਾਵਾ ਆਪਣੇ ਸਾਰੇ ਸਾਥੀਆਂ ਨੂੰ ਦਿੱਤਾ।

ਇੱਕ ਬੈਂਡ ਮਾਸਟਰ ਦੇ ਪੁੱਤਰ ਤੋਂ ਪੰਜਾਬ ਦੀ ਸਿਆਸਤ ਦਾ ਮਾਣਮੱਤਾ ਚਿਹਰਾ ਬਣ ਤੱਕ, ਹਰਭਜਨ ਸਿੰਘ ਈਟੀਓ ਸਿਰਫ਼ ਇੱਕ ਨੇਤਾ ਹੀ ਨਹੀਂ ਸਗੋਂ ਹੋਰਨਾਂ ਲਈ ਮਿਸਾਲ ਬਣਕੇ ਉਭਰੇ ਹਨ। ਲੋਕ ਪੱਖੀ ਪਹੁੰਚ, ਅਚਨਚੇਤ ਜਾਂਚ ਅਤੇ ਇਮਾਨਦਾਰ ਕਿਰਦਾਰ ਸਦਕਾ ਉਨ੍ਹਾਂ ਨੂੰ ਸੂਬੇ ਦੇ ਸਰਗਰਮ ਤੇ ਵਿਲੱਖਣ ਮੰਤਰੀ ਹੋਣ ਦਾ ਫਖ਼ਰ ਹਾਸਲ ਹੈ।

Written By
The Punjab Wire