ਗੁਰਦਾਸਪੁਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇੱਕ ਦਿਨ ਦੀ ਛੋਟ ਹੋਵੇਗੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇੱਕ ਦਿਨ ਦੀ ਛੋਟ ਹੋਵੇਗੀ
  • PublishedNovember 18, 2026

ਗੁਰਦਾਸਪੁਰ, 18 ਨਵੰਬਰ 2026 (ਮੰਨਨ ਸੈਣੀ )। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭਰੋਸੇਯੋਗ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ (VVPATS) ਦੀ ਪਹਿਲੀ ਪੱਧਰੀ ਜਾਂਚ (FLC) ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਲਗਾਤਾਰ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ- ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟੇਲ ਦੀ ਪਹਿਲੀ ਪੱਧਰੀ ਜਾਂਚ ਦੀ ਪ੍ਰਕਿਰਿਆ ਚੱਲ ਰਹੀ ਹੈ। ਦਫਤਰ, ਮੁੱਖ ਚੋਣ ਅਫਸਰ, ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 24 ਨਵੰਬਰ ਨੂੰ ਪਹਿਲੇ ਪੱਧਰ ਦੀ ਜਾਂਚ ਤੋਂ ਇੱਕ ਦਿਨ ਦੀ ਛੋਟ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਜ਼ਿਲ੍ਹੇ ਵਿੱਚ FLC ਹਾਲ, EVM ਵੇਅਰਹਾਉਸ, ਘੁੱਲਾ, ਜ਼ੇਲ੍ਹ ਰੋਡ, ਗੁਰਦਾਸਪੁਰ ਵਿਖੇ ਇਹ ਪਹਿਲੀ ਪੱਧਰੀ ਜਾਂਚ ਪ੍ਰਕਿਰਿਆ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਜਾਰੀ ਰਹਿੰਦੀ ਹੈ। ਇਸ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਪਣੀ ਮੌਜੂਦਗੀ ਵਿੱਚ ਮਸ਼ੀਨਾਂ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਨੂੰ ਦੇਖ ਸਕਦੇ ਹਨ।

Written By
The Punjab Wire