Close

Recent Posts

ਪੰਜਾਬ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ
  • PublishedNovember 20, 2026

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ, 20 ਨਵੰਬਰ 2026 (ਦੀ ਪੰਜਾਬ ਵਾਇਰ)— ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੱਲ ਰਹੀਆਂ ਸਰਕਾਰੀ ਸਕੀਮਾਂ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਿਭਾਗ ਦੇ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਵਿਭਾਗ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਚੱਲ ਰਹੀਆਂ ਗਤੀਵਿਧੀਆਂ ਅਤੇ ਵੱਖ-ਵੱਖ ਭਲਾਈ ਕਾਰਜਾਂ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਮਾਣ-ਸਤਿਕਾਰ ਹਰ ਪੱਖੋਂ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਮਾਮਲਿਆਂ ਨੂੰ ਪੂਰੀ ਗੰਭੀਰਤਾ ਅਤੇ ਤਰਜੀਹ ਦੇ ਆਧਾਰ ‘ਤੇ ਨਜਿੱਠਣ ਲਈ ਕਿਹਾ।

Written By
The Punjab Wire