Close

Recent Posts

ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ-ਅਕਾਲੀ ਦਲ (ਬਾਦਲ) ਗੱਠਜੋੜ ਪੰਜਾਬੀਆਂ ਨੂੰ ਮੁੜ ਮੂਰਖ ਬਣਾਉਣ ਲਈ ‘ਠੱਗ ਜੋੜ’ ਹੈ, ਇਹ ਪੰਜਾਬ ਨੂੰ ਨਹੀਂ ਸਗੋਂ ਸਿਆਸੀ ਪਰਿਵਾਰਾਂ ਅਤੇ ਆਪਣੀਆਂ ਕੁਰਸੀਆਂ ਬਚਾਉਣ ਦਾ ਗੱਠਜੋੜ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੁਰਦਾਸਪੁਰ

ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ

ਜਨਗਣਨਾ-2027 ਦੇ ਦੂਜੇ ਪੜਾਅ ਲਈ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਕਿੱਟਾਂ ਵੰਡੀਆਂ
  • PublishedNovember 25, 2026

ਜ਼ਿਲ੍ਹਾ ਵਾਸੀ 30 ਨਵੰਬਰ ਤੱਕ se.census.gov.in ਪੋਰਟਲ ਜਾਂ ਬਾਰ ਕੋਡ ਰਾਹੀਂ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ।

ਗੁਰਦਾਸਪੁਰ, 25 ਨਵੰਬਰ 2026 (ਮੰਨਨ ਸੈਣੀ )। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਪ੍ਰਕਿਰਿਆ ਚੱਲ ਰਹੀ ਹੈ। ਸਵੈ-ਗਣਨਾ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ।

ਮੈਡਮ ਅਦੀਬਾ ਅਨਮ, ਜੀ.ਏ (ਯੂ.ਟੀ) ਗੁਰਦਾਸਪੁਰ ਨੇ ਦੱਸਿਆ ਕਿ ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਤਹਿਤ ਸਮੂਹ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ ਨੂੰ ਲੋੜੀਂਦੀਆਂ ਕਿੱਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਦੂਜੇ ਪੜਾਅ ਦੌਰਾਨ ਫੀਲਡ ਵਿੱਚ ਕੰਮ ਕਰਨ ਵਾਲੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੀ ਸਮੱਗਰੀ ਸਮੇਂ ਸਿਰ ਮੁਹੱਈਆ ਹੋ ਗਈ ਹੈ, ਜਿਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਵਾਸੀ 30 ਨਵੰਬਰ ਤੱਕ se.census.gov.in ਪੋਰਟਲ ਜਾਂ ਬਾਰ ਕੋਡ ਰਾਹੀਂ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ ਇਹ 30 ਨਵੰਬਰ 2026 ਤੱਕ ਜਾਰੀ ਰਹੇਗੀ, ਜਦਕਿ ਘਰ-ਘਰ ਜਾ ਕੇ ਜਨਗਣਨਾ ਕਰਨ ਦੀ ਪ੍ਰਕਿਰਿਆ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਚੱਲੇਗੀ। ਇਸ ਤੋਂ ਇਲਾਵਾ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਬੰਧਿਤ ਸਟਾਫ ਵੱਲੋਂ ਸਵੈ ਗਣਨਾ ਕਰਨੀ ਯਕੀਨੀ ਬਣਾਉਣਗੇ ਅਤੇ ਇਸ ਸਬੰਧੀ ਸਰਟੀਫਿਕੇਟ ਵੀ ਜਮ੍ਹਾਂ ਕਰਵਾਉਣਗੇ।

Written By
The Punjab Wire