ਗੁਰਦਾਸਪੁਰ

30 ਪਰਿਵਾਰਾਂ ਨੇ ਅਕਾਲੀ ਦਲ ਪਾਰਟੀ ਨੂੰ ਛੱਡ ਫੜਿਆ ਕਾਂਗਰਸ ਦਾ ਪੱਲਾ

30 ਪਰਿਵਾਰਾਂ ਨੇ ਅਕਾਲੀ ਦਲ ਪਾਰਟੀ ਨੂੰ ਛੱਡ ਫੜਿਆ ਕਾਂਗਰਸ ਦਾ ਪੱਲਾ
  • PublishedAugust 3, 2025

ਮਾਨ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ- ਵਿਧਾਇਕ ਪਾਹੜਾ

ਗੁਰਦਾਸਪੁਰ, 3 ਅਗਸਤ 2025 (ਮੰਨਨ ਸੈਣੀ)–  ਗੁਰਦਾਸਪੁਰ: ਪਿੰਡ ਨਰਪੁਰ ਦੇ ਗੁਰਜੰਟ ਸਿੰਘ ਆਪਣੇ ਪਰਿਵਾਰ ਅਤੇ ਦੋਸਤਾਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਲਕਾ ਵਿਧਾਇਕ ਪਾਹੜਾ ਨੇ ਕਿਹਾ ਕਿ ਗੁਰਜੰਟ ਸਿੰਘ ਦੇ ਦਾਦਾ ਸੂਬੇਦਾਰ ਜੋਗਾ ਸਿੰਘ ਅਤੇ ਉਨ੍ਹਾਂ ਦੇ ਦਾਦਾ ਜਥੇਦਾਰ ਕਰਤਾਰ ਸਿੰਘ ਪਾਹੜਾ ਨੇ ਬਹੁਤ ਲੰਬੇ ਸਮੇਂ ਤੱਕ ਰਾਜਨੀਤੀ ਵਿੱਚ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 30 ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਵਿੱਚ ਸੁਲੱਖਣ ਸਿੰਘ, ਰਣਧੀਰ ਸਿੰਘ, ਹਜੂਰਾ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਸੁਖਵਿੰਦਰ ਸਿੰਘ, ਦਿਲਬਾਗ ਸਿੰਘ, ਸਤਪਾਲ ਸਿੰਘ, ਕੰਵਰਪਾਲ ਸਿੰਘ, ਸੁਰਜੀਤ ਸਿੰਘ, ਸਾਹਿਬਜੀਤ ਸਿੰਘ, ਰਜਿੰਦਰ ਸਿੰਘ, ਜੋਗਾ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਬਲਦੇਵ ਸਿੰਘ, ਦਿਲਬਾਗ ਸਿੰਘ, ਗੁੱਡੂ ਮਸੀਹ, ਮਨੀ ਮਸੀਹ, ਸਾਬੀ ਮਸੀਹ, ਮਤੀ ਮਸੀਹ, ਰਣਜੀਤ ਸਿੰਘ ਮਾਨਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿੱਚ ਸੀ ਤਾਂ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਹਨੇਰੀ ਸੀ, ਪਰ ਸੱਤਾ ਬਦਲਣ ਤੋਂ ਬਾਅਦ ਪੰਜਾਬ ਵਿੱਚ ਵਿਕਾਸ ਦੇ ਨਾਮ ਤੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਲੋਕਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਮਝਦਾਰ ਲੋਕ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣ ਵਾਲੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਵੇਗਾ।

Written By
The Punjab Wire