ਚੰਡੀਗੜ੍ਹ, 6 ਅਗਸਤ 2025 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਅਤੇ ਮੈਂਬਰਾਂ ਨੂੰ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਾਰਿਆਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ‘ਰੰਗਲਾ ਪੰਜਾਬ’ ਟੀਮ ਵਿੱਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਸਾਰੇ ਨਿਯੁਕਤ ਮੈਂਬਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਹੋਰ ਵੀ ਤੇਜ਼ੀ ਆਵੇਗੀ ਅਤੇ ਨਵੇਂ ਮੈਂਬਰ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।





