Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ ਵਾਪਸ

ਲਾਲਜੀਤ ਭੁੱਲਰ ਦੇ ਭਰੋਸੇ ਉਪਰੰਤ ਟਰਾਂਸਪੋਰਟ ਯੂਨੀਅਨ ਵੱਲੋਂ ਹੜਤਾਲ  ਵਾਪਸ
  • PublishedAugust 8, 2025

ਪੰਜਾਬ ਭਰ ‘ਚ ਨਿਰਵਿਘਨ ਚੱਲਣਗੀਆਂ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਬੱਸਾਂ: ਟਰਾਂਸਪੋਰਟ ਮੰਤਰੀ

ਚੰਡੀਗੜ, 8 ਅਗਸਤ 2025 ( ਦੀ ਪੰਜਾਬ ਵਾਇਰ)–ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਐਲਾਨੀ ਹੜਤਾਲ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਭਰੋਸੇ ਮਗਰੋਂ ਵਾਪਸ ਲੈ ਲਈ ਗਈ।

ਇਹ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਭੁੱਲਰ ਨੇ ਦੱਸਿਆ ਕਿ ਰੱਖੜੀ ਦੇ ਤਿਉਹਾਰ ਮੌਕੇ ਸਰਕਾਰੀ ਬੱਸ ਸਰਵਿਸ ਨਿਰਵਿਘਨ ਸੂਬਾ ਵਾਸੀਆਂ ਦੀ ਸਹੂਲਤ ਲਈ ਚੱਲੇਗੀ ਅਤੇ ਕਿਸੇ ਕਿਸਮ ਦੀ ਦਿੱਕਤ ਨਹੀਂ ਆਏਗੀ।ਕੈਪਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇਗੀ। ਉਨਾਂ ਕਿਹਾ ਕਿ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਸਰਕਾਰ ਦਾ ਮੱਖ ਮਕਸਦ ਹੈ।ਉਨ੍ਹਾਂ ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੂੰ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦਾ ਹਿਤਾਂ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਵੀ ਖਿਆਲ ਰੱਖੇਗੀ।

Written By
The Punjab Wire