Close

Recent Posts

PUNJAB FLOODS ਗੁਰਦਾਸਪੁਰ

ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲੈਣ ਕੱਲ੍ਹ ਡੇਰਾ ਬਾਬਾ ਨਾਨਕ ਪਹੁੰਚਣਗੇ ਭੁਪੇਸ਼ ਬਘੇਲ: ਸੁਖਜਿੰਦਰ ਰੰਧਾਵਾ

ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲੈਣ ਕੱਲ੍ਹ ਡੇਰਾ ਬਾਬਾ ਨਾਨਕ ਪਹੁੰਚਣਗੇ ਭੁਪੇਸ਼ ਬਘੇਲ: ਸੁਖਜਿੰਦਰ ਰੰਧਾਵਾ
  • PublishedSeptember 6, 2025

ਗੁਰਦਾਸਪੁਰ, 6 ਸਤੰਬਰ 2025 (ਮੰਨਨ ਸੈਣੀ)। ਪੰਜਾਬ ਕਾਂਗਰਸ ਦੇ ਪ੍ਰਭਾਰੀ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਕੱਲ੍ਹ ਐਤਵਾਰ ਨੂੰ ਸਵੇਰੇ 11 ਵਜੇ ਡੇਰਾ ਬਾਬਾ ਨਾਨਕ ਪਹੁੰਚਣਗੇ। ਉਹ ਇੱਥੇ ਹੜ੍ਹ–ਪੀੜਤ ਇਲਾਕਿਆਂ ਦਾ ਜਾਇਜ਼ਾ ਲੈਣਗੇ ਅਤੇ ਹਾਲਾਤਾਂ ਦੀ ਤਫ਼ਸੀਲ ਨਾਲ ਜਾਣਕਾਰੀ ਲੈਣਗੇ।

ਇਹ ਜਾਣਕਾਰੀ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਹੜ੍ਹ–ਪੀੜਤ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਲਈ ਹਰ ਸੰਭਵ ਯਤਨ ਕਰੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਹੜ੍ਹ ਕਾਰਨ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ‘ਤੇ ਪਾਰਟੀ ਦੀ ਪੂਰੀ ਨਿਗਰਾਨੀ ਹੈ ਤੇ ਪ੍ਰਬੰਧਾਂ ਦੀ ਸਮੀਖਿਆ ਕਰਕੇ ਲੋਕਾਂ ਦੀਆਂ ਆਵਾਜ਼ਾਂ ਨੂੰ ਉਠਾਇਆ ਜਾਵੇਗਾ।

Written By
The Punjab Wire