Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ ਪੰਜਾਬ

ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲਿਖੀ ਜਾ ਰਹੀ ਹੈ ਵਿਕਾਸ ਦੀ ਨਵੀਂ ਇਬਾਰਤ

ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਲਿਖੀ ਜਾ ਰਹੀ ਹੈ ਵਿਕਾਸ ਦੀ ਨਵੀਂ ਇਬਾਰਤ
  • PublishedSeptember 23, 2025

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਗੋਹਤ ਪੋਖਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਪਿੰਡ ਗੋਹਤ ਪੋਖਰ ਦੇ ਵਿਕਾਸ ਪ੍ਰੋਜੈਕਟਾਂ ਉੱਪਰ ਖ਼ਰਚ ਕੀਤੇ ਜਾਣਗੇ 2.59 ਕਰੋੜ ਰੁਪਏ

ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਨਾਲ ਪਿੰਡਾਂ ਦੇ ਵਿਕਾਸ ਨੂੰ ਵੀ ਦਿੱਤੀ ਜਾ ਰਹੀ ਹੈ ਤਰਜੀਹ – ਚੇਅਰਮੈਨ ਰਜੀਵ ਸ਼ਰਮਾ

ਗੁਰਦਾਸਪੁਰ, 23 ਸਤੰਬਰ 2025 (ਮਨਨ ਸੈਣੀ)। ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਦੂਸਰੇ ਦਿਨ ਵੀ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਵਿਕਾਸ ਦੀ ਨਵੀਂ ਇਬਾਰਤ ਲਿਖਦਿਆਂ  ਪਿੰਡ ਗੋਹਤ ਪੋਖਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ 2.59 ਕਰੋੜ ਰੁਪਏ ਖ਼ਰਚੇ ਜਾਣਗੇ।

ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਪਿੰਡ ਗੋਹਤ ਪੋਖਰ ਵਿਖੇ 2.59 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਵਿਕਾਸ ਕਾਰਜਾਂ ਤਹਿਤ ਪਿੰਡ ਵਿੱਚ ਸ਼ਮਸ਼ਾਨ ਘਾਟ ਦੇ ਨੇੜੇ 26.13 ਲੱਖ ਰੁਪਏ ਦੀ ਲਾਗਤ ਨਾਲ 60 ਐੱਮ.ਐੱਮ. ਦੀ ਇੰਟਰਲਾਕ ਟਾਈਲ, 25.95 ਲੱਖ ਰੁਪਏ ਦੀ ਲਾਗਤ ਨਾਲ ਸਟੇਡੀਅਮ ਵਿੱਚ ਜਿੰਮ, 31.42 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਮੁੱਖ ਮਾਰਗ ਉੱਪਰ ਇੰਟਰਲਾਕ ਟਾਈਲਾਂ ਲਗਾਉਣ ਤੋਂ ਇਲਾਵਾ 1.76 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਬਣਾਈ ਜਾਵੇਗੀ।

ਸ੍ਰੀ ਰਮਨ ਬਹਿਲ ਨੇ ਕਿਹਾ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਸ਼ਹਿਰ ਦੇ ਵਿਕਾਸ ਦੇ ਨਾਲ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਪਿੰਡ ਗੋਹਤ ਪੋਖਰ ਤੇ ਹਯਾਤ ਨਗਰ ਵਿਖੇ 5.42 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਦਕਿ ਟਰੱਸਟ ਵੱਲੋਂ 48.74 ਲੱਖ ਰੁਪਏ ਗੀਤਾ ਭਵਨ ਮੰਦਰ ਅਤੇ ਹਿੰਦੂ ਯੁਵਕ ਸਭਾ ਰਾਮ ਲੀਲ੍ਹਾ ਨਾਟਕ ਕਲੱਬ ਦੇ ਵਿਕਾਸ ਉੱਪਰ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਹਯਾਤ ਨਗਰ ਵਿਖੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਸਨ ਅਤੇ ਅੱਜ ਪਿੰਡ ਗੋਹਤ ਪੋਖਰ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਿਹੜੀ ਨਗਰ ਸੁਧਾਰ ਟਰੱਸਟ ਪਿਛਲੀਆਂ ਸਰਕਾਰਾਂ ਵੇਲੇ ਕਰਜ਼ੇ ਹੇਠ ਦੱਬੀ ਹੁੰਦੀ ਸੀ ਉਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਜ਼ੇ ਹੇਠੋਂ ਕੱਢ ਕੇ ਮੁਨਾਫ਼ੇ ਵਿੱਚ ਲੈ ਆਂਦਾ ਹੈ ਅਤੇ ਅੱਜ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਜਿੱਥੇ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਨਗਰ ਸੁਧਾਰ ਟਰੱਸਟ ਬਟਾਲਾ ਨੂੰ ਕਰੋੜਾਂ ਰੁਪਏ ਦਾ ਕਰਜ਼ਾ ਦੇਣ ਤੋਂ ਇਲਾਵਾ ਹੁਣ ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਉੱਪਰ 5.90 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।  

ਇਸ ਮੌਕੇ ਟਰੱਸਟ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਨੇ ਕਿਹਾ ਕਿ ਉਸ ਨੇ 10 ਅਪ੍ਰੈਲ 2023 ਨੂੰ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਉਨ੍ਹਾਂ ਵੱਲੋਂ ਟਰੱਸਟ ਰਾਹੀਂ ਜਿੱਥੇ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਟਰੱਸਟ ਨੂੰ ਮੁਨਾਫ਼ੇ ਵਿੱਚ ਵੀ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਜਿੱਥੇ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਨਗਰ ਸੁਧਾਰ ਟਰੱਸਟ ਬਟਾਲਾ ਨੂੰ ਕਰੋੜਾਂ ਰੁਪਏ ਦਾ ਕਰਜ਼ਾ ਦੇਣ ਤੋਂ ਇਲਾਵਾ ਹੁਣ ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡਾਂ ਵਿੱਚ ਵੀ ਵਿਕਾਸ ਕਾਰਜਾਂ ਉੱਪਰ 5.90 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।

ਓਧਰ ਪਿੰਡ ਗੋਹਤ ਪੋਖਰ ਦੇ ਵਸਨੀਕਾਂ ਨੇ ਆਪਣੇ ਪਿੰਡ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਅਤੇ ਸ੍ਰੀ ਰਮਨ ਬਹਿਲ ਤੇ ਚੇਅਰਮੈਨ ਸ੍ਰੀ ਰਜੀਵ ਸ਼ਰਮਾ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਸ. ਰਘੁਬੀਰ ਸਿੰਘ ਖ਼ਾਲਸਾ, ਹਿਤੇਸ਼ ਮਹਾਜਨ, ਪੀਟਰ ਮੱਟੂ, ਰਣਜੀਤ ਸਿੰਘ ਨੰਬਰਦਾਰ, ਨੀਰਜ ਸਲਹੋਤਰਾ, ਸੁੱਚਾ ਸਿੰਘ ਮੁਲਤਾਨੀ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਤੇ ਮੁਹਤਬਰ ਹਾਜ਼ਰ ਸਨ।

Written By
The Punjab Wire