Close

Recent Posts

ਗੁਰਦਾਸਪੁਰ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਹੜ੍ਹ ਪੀੜ੍ਹਤਾਂ ਦੀ ਅਵਾਜ਼ ਬੁਲੰਦ ਕੀਤੀ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਿਧਾਨ ਸਭਾ ਵਿੱਚ ਹੜ੍ਹ ਪੀੜ੍ਹਤਾਂ ਦੀ ਅਵਾਜ਼ ਬੁਲੰਦ ਕੀਤੀ
  • PublishedSeptember 29, 2025

ਮੁਆਵਜਾ ਰਾਸ਼ੀ ਵਧਾਉਣ ਦੀ ਮੰਗ ਕਰਨ ਦੇ ਨਾਲ ਖੇਤਾਂ ਵਿੱਚ ਰੇਤ ਕੱਢਣ ਦਾ ਸਮਾਂ ਇੱਕ ਸਾਲ ਕਰਨ ਦੀ ਵਕਾਲਤ ਕੀਤੀ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 29 ਸਤੰਬਰ 2025 (ਦੀ ਪੰਜਾਬ ਵਾਇਰ) – ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਹੜ੍ਹ ਪੀੜ੍ਹਤਾਂ ਦੀ ਅਵਾਜ਼ ਨੂੰ ਬੁਲੰਦ ਕੀਤਾ ਹੈ। ਵਿਧਾਨ ਸਭਾ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨੇ ਨਾਨਕ ਦੇ 150 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬਚਾਅ ਅਤੇ ਰਾਹਤ ਕਾਰਜ ਚਲਾਉਣ ਤੋਂ ਬਾਅਦ ਹੁਣ ਪੁਨਰਵਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਹੜ੍ਹਾਂ ਕਾਰਨ ਨੁਕਸਾਨੇ ਮਕਾਨ ਨੂੰ ਮੁਰੰਮਤ ਵਾਸਤੇ 35000 ਰੁਪਏ ਮੁਆਵਜਾ ਰਾਸ਼ੀ ਅਤੇ ਪੂਰਾ ਮਕਾਨ ਢਹਿ ਜਾਣ `ਤੇ ਜੋ 1,20000 ਰੁਪਏ ਮੁਆਵਜਾ ਰਾਸ਼ੀ ਨਿਰਧਾਰਤ ਕੀਤੀ ਗਈ ਹੈ ਉਹ ਬਹੁਤ ਥੋੜੀ ਹੈ। ਸ. ਰੰਧਾਵਾ ਨੇ ਮੰਗ ਕੀਤੀ ਕਿ ਮਕਾਨ ਦੀ ਮੁਰੰਮਤ ਲਈ ਰਾਸ਼ੀ 1 ਲੱਖ ਰੁਪਏ ਅਤੇ ਪੂਰੇ ਮਕਾਨ ਢਹਿ ਜਾਣ ਦੀ ਸੂਰਤ ਵਿੱਚ 5 ਲੱਖ ਰੁਪਏ ਦੀ ਮੁਆਵਜਾ ਰਾਸ਼ੀ ਦਿੱਤੀ ਜਾਵੇ ਤਾਂ ਜੋ ਪ੍ਰਭਾਵਿਤ ਪਰਿਵਾਰ ਨੂੰ ਰਾਹਤ ਮਿਲ ਸਕੇ।

ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਗੱਲ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸ਼ਰਤ ਪੰਜ ਏਕੜ ਦੀ ਲਗਾਈ ਗਈ ਹੈ ਉਸ ਨੂੰ ਖ਼ਤਮ ਕਰਕੇ ਇਸ ਨੂੰ ਵਧਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਸ ਦਾ ਖੇਤ, ਉਸ ਦੀ ਰੇਤ ਨੀਤੀ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਲਈ ਇੱਕ ਸਾਲ ਦਾ ਸਮਾਂ ਦਿੱਤਾ ਜਾਵੇ ਕਿਉਂਕਿ ਖੇਤਾਂ ਵਿੱਚ ਰੇਤ ਬਹੁਤ ਜਿਆਦਾ ਆ ਗਈ ਹੈ ਜੋ ਏਨ੍ਹੀ ਜਲਦੀ ਕੱਢੀ ਨਹੀਂ ਜਾ ਸਕਦੀ।

Written By
The Punjab Wire