Close

Recent Posts

ਗੁਰਦਾਸਪੁਰ ਰਾਜਨੀਤੀ

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ
  • PublishedOctober 7, 2025

ਪਾਰਟੀ ਦੇ ਮਿਹਨਤੀ ਆਗੂਆਂ ਨੂੰ ਮਿਲਿਆ ਮਾਣ, ਰਮਨ ਬਹਿਲ ਨੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 7 ਅਕਤੂਬਰ 2025 (ਮਨਨ ਸੈਣੀ )। ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਸ੍ਰੀ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਨੇ ਇਹ ਨਿਯੁਕਤੀਆਂ ਕਰਕੇ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਮਾਣ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਨਵੇਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਹਲਕੇ ਅਤੇ ਜ਼ਿਲ੍ਹੇ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਰਹਿਣਗੇ।

ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਹੇਮਰਾਜ ਗਿੱਲ, ਨਰਿੰਦਰ ਸਿੰਘ, ਅਸ਼ਵਨੀ ਸ਼ਰਮਾ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਰਾਣਾ ਰੋਸ਼ਨ ਲਾਲ, ਨਿਸ਼ਾਨ ਸਿੰਘ, ਬਲਜੀਤ ਕੁਮਾਰ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਭਾਰਤ ਭੂਸ਼ਣ ਸ਼ਰਮਾ, ਸੰਦੀਪ ਸਿੰਘ, ਮੋਹਨ ਲਾਲ, ਵਿਕਾਸ ਮਹਾਜਨ, ਜਗਦੀਪ ਸਿੰਘ ਅਤੇ ਗਗਨ ਮਹਾਜਨ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸ੍ਰੀ ਰਮਨ ਬਹਿਲ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ ਅਤੇ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਦਿਵਾ ਕੇ ਮੁੜ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਬਣਾਉਣਗੇ।

Written By
The Punjab Wire