ਚੰਡੀਗੜ੍ਹ, 27 ਅਕਤੂਬਰ 2025 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਨੂੰ ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਮਹੱਤਵਪੂਰਨ ਪ੍ਰਸਤਾਵਾਂ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾਉਣ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਸੂਬੇ ਵਿੱਚ 24ਵਾਂ ਜ਼ਿਲ੍ਹਾ ਬਣਾਉਣ ਦੇ ਪ੍ਰਸਤਾਵ ‘ਤੇ ਵੀ ਕੈਬਨਿਟ ਮੀਟਿੰਗ ਵਿੱਚ ਚਰਚਾ ਹੋ ਸਕਦੀ ਹੈ।
ਪੰਜਾਬ ਸਰਕਾਰ ਸ਼ਹੀਦੀ ਦਿਵਸ ਵੱਡੇ ਪੱਧਰ ‘ਤੇ ਮਨਾ ਰਹੀ ਹੈ। 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹਿਲੀ ਵਾਰ ਨੌਵੇਂ ਪਾਤਸ਼ਾਹ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ‘ਤੇ ਆਧਾਰਿਤ ਸ਼ੋਅ ਹੋਵੇਗਾ। ਰੋਜ਼ਾਨਾ 11 ਹਜ਼ਾਰ ਤੋਂ ਵੱਧ ਸ਼ਰਧਾਲੂ ਆਉਣਗੇ ਅਤੇ ਇਸ ਦੇ ਨਾਲ ਹੀ ਟੈਂਟ ਸਿਟੀ ਸਥਾਪਤ ਕੀਤੀ ਜਾ ਰਹੀ ਹੈ।
