PU ਸੀਨੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਰੱਦ: ਕੇਂਦਰ ਸਰਕਾਰ ਨੇ ਵਾਪਸ ਲਿਆ ਫੈਸਲਾ, ਕਈ ਦਿਨਾਂ ਤੋਂ ਹੋ ਰਿਹਾ ਸੀ ਵਿਰੋਧ
ਚੰਡੀਗੜ੍ਹ, 5 ਨਵੰਬਰ 2025 (ਦੀ ਪੰਜਾਬ ਵਾਇਰ)। ਪੰਜਾਬ ਯੂਨੀਵਰਸਿਟੀ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਭੰਗ ਕਰਨ ਦੇ ਫੈਸਲੇ ਨੂੰ ਵਾਪਸ ਲੈਂਦੇ ਹੋਏ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ। ਕਈ ਦਿਨਾਂ ਤੋਂ ਸਰਕਾਰ ਦੇ ਇਸ ਫੈਸਲੇ ਦਾ ਵਿਦਿਆਰਥੀ ਯੂਨੀਅਨ ਅਤੇ ਕਈ ਆਗੂ ਵਿਰੋਧ ਕਰ ਰਹੇ ਸਨ, ਜਿਸ ਤੋਂ ਬਾਅਦ ਇਹ ਫੈਸਲਾ ਸਾਹਮਣੇ ਆਇਆ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਸੀ ਕਿ ਉਹ ਜਲਦੀ ਹੀ ਹਾਈਕੋਰਟ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਹੈਂਡਲ ਉੱਤੇ ਪੋਸਟ ਪਾ ਕੇ ਕਿਹਾ ਸੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੀਨੇਟ ਅਤੇ ਸਿੰਡੀਕੇਟ ਨੂੰ ਅਸੰਵਿਧਾਨਕ ਤਰੀਕੇ ਨਾਲ ਭੰਗ ਕਰਨ ਅਤੇ ਅਧਿਸੂਚਨਾ ਜਾਰੀ ਕਰਨ ਦੇ ਵਿਰੁੱਧ ਪੰਜਾਬ ਸਰਕਾਰ ਉੱਚ ਹਾਈ ਕੋਰਟ ਜਾਵੇਗੀ।
