ਗੁਰਦਾਸਪੁਰ, 13 ਨਵੰਬਰ 2025 (ਮਨਨ ਸੈਣੀ)। ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਨੁਕਸਾਨੇ ਗਏ 6,076 ਘਰਾਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ (PMAY) ਤਹਿਤ ਗ੍ਰਾਂਟ ਦੀ ਪਹਿਲੀ ਕਿਸ਼ਤ ਨੂੰ ਮਨਜ਼ੂਰੀ ਦੇਣ ਲਈ ਭਾਰਤ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ ਹੈ।
ਸੰਸਦ ਮੈਂਬਰ ਰੰਧਾਵਾ ਨੇ ਕਿਹਾ ਕਿ ਕੇਂਦਰ ਦਾ ਇਹ ਫੈਸਲਾ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਹੈ ਅਤੇ ਇਹ ਉਨ੍ਹਾਂ ਦੇ ਮੁੜ-ਵਸੇਬੇ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨੇ ਮਾਣਯੋਗ ਪ੍ਰਧਾਨ ਮੰਤਰੀ ਜੀ ਅਤੇ ਸਬੰਧਤ ਮੰਤਰਾਲਿਆਂ ਦਾ ਗੁਰਦਾਸਪੁਰ ਦੇ ਲੋਕਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ, ਤੁਰੰਤ ਕਾਰਵਾਈ ਅਤੇ ਫਿਕਰਮੰਦੀ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਪ੍ਰਗਟਾਇਆ।
ਸ੍ਰੀ ਰੰਧਾਵਾ ਨੇ ਇਹ ਵੀ ਭਰੋਸਾ ਦਿੱਤਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਇਹ ਰਾਸ਼ੀ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਹਰ ਯੋਗ ਲਾਭਪਾਤਰੀ ਤੱਕ ਪਹੁੰਚੇ।