Close

Recent Posts

ਗੁਰਦਾਸਪੁਰ

ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ- ਡਿਪਟੀ ਕਮਿਸ਼ਨਰ

ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ- ਡਿਪਟੀ ਕਮਿਸ਼ਨਰ
  • PublishedNovember 19, 2025

ਗੁਰਦਾਸਪੁਰ, 19 ਨਵੰਬਰ 2025 (ਮੰਨਨ ਸੈਣੀ)– ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਅੱਜ 20 ਨਵੰਬਰ ਨੂੰ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ,ਗੁਰਦਾਸਪੁਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨਗਰ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਅੱਜ 20 ਨਵੰਬਰ ਨੂੰ ਸਵੇਰੇ 8 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਬਾਬਾ ਹਰੀ ਸਿੰਘ, ਸੰਗਤਪੁਰਾ, ਬਥਵਾਲਾ, ਗੁਰਦਾਸਪੁਰ ਤੋਂ ਨਗਰ ਸਜਾਇਆ ਜਾਵੇਗਾ, ਜੋ ਕਾਹਨੂੰਵਾਨ ਚੌਂਕ ਤੋਂ ਬੱਬਰੀ ਬਾਈਪਾਸ ਹੁੰਦਾ ਹੋਇਆ ਧਾਰੀਵਾਲ ਸ਼ਹਿਰ, ਬਟਾਲਾ (ਨੇੜੇ ਸ਼ਹੀਦ ਭਗਤ ਸਿੰਘ ਚੌਂਕ, ਉਸਮਾਨਪੁਰ ਸਿਟੀ), ਕਾਦੀਆਂ ਚੁੰਗੀ, ਉੁਮਰਪੁਰਾ ਚੌਂਕ, ਪਿੰਡ ਨੱਤ ਤੋਂ ਹੁੰਦਾ ਹੋਇਆ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚੇਗਾ।  ਉਨ੍ਹਾਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

Written By
The Punjab Wire