ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਫ਼ਰੀਦਕੋਟ ਤੋਂ ਅਰੰਭ ਹੋਏ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ
ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਾਲ ਨਗਰ ਕੀਰਤਨ ਦਾ ਸਵਾਗਤ
ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 22 ਨਵੰਬਰ 2025 (ਦੀ ਪੰਜਾਬ ਵਾਇਰ)– ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਉ ਭੇਟ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਯੋਗਦਾਨ ਪਾਉਣ ਵਾਲੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਵੀ ਸਨਮਾਨ ਕੀਤਾ ਗਿਆ।
ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਦਾ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ। ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੁਸ਼ੋਭਿਤ ਕੀਤਾ। ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।