ਲੋਕਹਿੱਤ ਵਿੱਚ ਕੀਤੇ ਗਏ ਵਿਕਾਸ ਕਾਰਜਾਂ ‘ਤੇ ਲੋਕਾਂ ਨੇ ਜਿਤਾਇਆ ਵਿਸ਼ਵਾਸ-ਰਮਨ ਬਹਿਲ
ਪੰਚਾਇਤ ਸੰਮਤੀ ਗੁਰਦਾਸਪੁਰ ਵਿੱਚ ਜੇਤੂ ਉਮੀਦਵਾਰਾਂ ਨੂੰ ਐਸ.ਡੀ.ਐਮ ਗੁਰਦਾਸਪੁਰ ਨੇ ਵੰਡੇ ਸਰਟੀਫਿਕੇਟ
ਗੁਰਦਾਸਪੁਰ,19 ਦਸੰਬਰ 2025 (ਮੰਨਨ ਸੈਣੀ)– ਰਮਨ ਬਹਿਲ, ਹਲਕਾ ਇੰਚਾਰਜ ਗੁਰਦਾਸਪੁਰ ਨੇ ਕਿਹਾ ਕਿ ਗਰਦਾਸਪੁਰ ਵਾਸੀਆਂ ਨੇ ਹਲਕੇ ਅੰਦਰ ਕਰਵਾਏ ਗਏ ਵਿਕਾਸ ਕੰਮਾਂ ‘ਤੇ ਮੋਹਰ ਲਗਾਉਂਦਿਆਂ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਨੂੰ ਵੱਡੀ ਜਿੱਤ ਦਿਵਾਈ ਹੈ, ਜਿਸ ਲਈ ਉਹ ਲੋਕਾਂ ਦੇ ਹਮੇਸ਼ਾ ਰਿਣੀ ਰਹਿਣਗੇ।
ਅੱਜ ਐਸ.ਡੀ.ਐਮ ਦਫਤਰ ਗੁਰਦਾਸਪੁਰ ਵਿਖੇ ਪੰਚਾਇਤ ਸੰਮਤੀ ਗੁਰਦਾਸਪੁਰ ਦੀਆਂ ਚੋਣਾਂ ਵਿੱਚ ਜੇਤੂ ਉੁਮੀਦਵਾਰਾਂ ਨੂੰ ਐਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਵਲੋਂ ਜੇਤੂ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਲਕਾ ਇੰਚਾਰਜ ਰਮਨ ਬਹਿਲ ਨੇ ਜੇਤੂ ਉੁਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਹੋਈਆਂ ਪੰਚਾਇਤ ਸੰਮਤੀ ਗੁਰਦਾਸਪੁਰ ਚੋਣਾਂ ਵਿੱਚ ਕੁੱਲ 21 ਜੋਨਾਂ ਵਿੱਚੋਂ 19 ਜੋਨਾਂ ‘ਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕਰਕੇ ਇਤਿਹਾਸਕ ਕਾਮਯਾਬੀ ਹਾਸਲ ਕੀਤੀ ਹੈ।
ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਬਟਾਲਾ ਸ਼ੈਰੀ ਕਲਸੀ ਅਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਉਨ੍ਹਾਂ ਦੀ ਅਗਵਾਈ ਹੇਠ ਉਹ ਗੁਰਦਾਸਪੁਰ ਦੇ ਲੋਕਾਂ ਦੀ ਸੇਵਾ ਅਤੇ ਵਿਕਾਸ ਲਈ ਦਿ੍ਰੜ ਸੰਕਲਪ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਲਏ ਫੈਸਲਿਆਂ ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਨੇਤਾਵਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਦਿਨ-ਰਾਤ ਮਿਹਨਤ ਕਰਨ ਲਈ ਕਿਹਾ।
ਉਪਰੰਤ ਰਮਨ ਬਹਿਲ ਵਲੋਂ ਸਾਰੇ ਜੇਤੂ ਉਮੀਦਵਾਰਾਂ ਨਾਲ ਗੁਰਦੁਆਰਾ ਸਿੰਘ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਮਾਰਕੀਟ ਦੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਸੀਨੀਅਰ ਆਗੂ ਨੀਰਜ ਸਲਹੋਤਰਾ, ਰਘੁਬੀਰ ਸਿੰਘ ਖਾਲਸਾ,ਅਮਨ ਬਹਿਲ,ਧਰੁਵ ਬਹਿਲ ਅਤੇ ਹਨੀ ਬਹਿਲ ਵੀ ਮੌਜੂਦ ਸਨ।