Close

Recent Posts

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੰਮ੍ਰਿਤਸਰ ਨੇੜੇ ਮਨਾਵਾਲਾ (ਨਿਜਰਪੁਰਾ) ਟੋਲ ਪਲਾਜ਼ਾ ਹਟਾਉਣ ਅਤੇ ਬਿਆਸ–ਰਈਆ–ਬੁਟਾਰੀ ਸੈਕਸ਼ਨ ਦੇ ਕੰਮ ਜਲਦੀ ਪੂਰੇ ਕਰਨ ਸੰਬੰਧੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿੱਖਿਆ ਪੱਤਰ

ਪੰਜਾਬ

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ

ਪਰਮਿੰਦਰ ਸਿੰਘ ਜੱਟਪੁਰੀ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੇ ਪ੍ਰਧਾਨ ਚੁਣੇ
  • PublishedJanuary 16, 2026

ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਚੁਣਿਆ

ਚੰਡੀਗੜ੍ਹ 16 ਜਨਵਰੀ 2026 (ਦੀ ਪੰਜਾਬ ਵਾਇਰ)— ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦੀਆਂ ਚੋਣਾਂ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਰਾਮ ਲੋਕ ਖਟਾਨਾ ਦੀ ਮੌਜੂਦਗੀ ਵਿੱਚ ਹੋਈਆਂ। ਇਹਨਾਂ ਚੋਣਾਂ ਵਿੱਚ ਪਰਮਿੰਦਰ ਸਿੰਘ ਜੱਟਪੁਰੀ ਨੂੰ ਪ੍ਰੈਸ ਗੈਲਰੀ ਪੰਜਾਬ ਵਿਧਾਨ ਸਭਾ ਦੇ ਪ੍ਰਧਾਨ ਵਜੋਂ, ਦੀਪਕ ਸ਼ਰਮਾ ਨੂੰ ਉਪ ਪ੍ਰਧਾਨ ਵਜੋਂ ਅਤੇ ਨਵੀਨ ਸੇਠੀ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ।

ਪੰਜਾਬ ਵਿਧਾਨ ਸਭਾ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਚੋਣ ਪ੍ਰਕਿਰਿਆ ਵਿੱਚ 24 ਮੈਂਬਰਾਂ ਨੇ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਦੀ ਸੀਟ ਲਈ ਪਰਮਿੰਦਰ ਸਿੰਘ ਜੱਟਪੁਰੀ ਨੂੰ 15 ਵੋਟਾਂ ਮਿਲੀਆਂ ਜਦੋਂ ਕਿ ਨਪਿੰਦਰ ਬਰਾੜ ਨੂੰ 9 ਵੋਟਾਂ ਮਿਲੀਆਂ। ਇਸੇ ਤਰ੍ਹਾਂ ਉਪ ਪ੍ਰਧਾਨ ਦੀ ਸੀਟ ਲਈ ਦੀਪਕ ਸ਼ਰਮਾ ਨੂੰ 17 ਵੋਟਾਂ ਮਿਲੀਆਂ ਜਦੋਂ ਕਿ ਉਨ੍ਹਾਂ ਦੇ ਵਿਰੋਧੀ ਰੋਹਿਤ ਬਾਂਸਲ ਪੱਕਾ ਨੂੰ 7 ਵੋਟਾਂ ਮਿਲੀਆਂ। ਜਨਰਲ ਸਕੱਤਰ ਦੀ ਸੀਟ ਲਈ ਨਵੀਨ ਸੇਠੀ ਨੂੰ 16 ਵੋਟਾਂ ਮਿਲੀਆਂ ਜਦੋਂ ਕਿ ਗੁਰਉਪਦੇਸ਼ ਭੁੱਲਰ ਨੂੰ 7 ਵੋਟਾਂ ਮਿਲੀਆਂ।

Written By
The Punjab Wire