ਗੁਰਦਾਸਪੁਰ ਪੰਜਾਬ

ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ

ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ
  • PublishedJanuary 19, 2026

ਸੰਗਤਾਂ ਨੇ ਹਲਕਾ ਇੰਚਾਰਜ ਰਮਨ ਬਹਿਲ ਦਾ ਦਿਲੋਂ ਧੰਨਵਾਦ ਕੀਤਾ

ਗੁਰਦਾਸਪੁਰ, 19 ਜਨਵਰੀ 2026 (ਮੰਨਣ ਸੈਣੀ)। ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ ਕੱਲ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਸਬੰਧੀ ਹਲਕਾ ਗੁਰਦਾਸਪੁਰ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜ ਕੇ 20 ਜਨਵਰੀ ਨੂੰ ਜ਼ਿਲ੍ਹੇ ਵਿੱਚ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਸੀ।

ਮੰਗ ਪੱਤਰ ’ਤੇ ਵਿਚਾਰ ਕਰਦਿਆਂ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਬਟਾਲਾ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੇਰੀ ਕਲਸੀ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਅਮਰਪਾਲ ਸਿੰਘ, ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਦਾ ਵੀ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੇ ਲੱਖਾਂ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਕੇ ਪੰਜਾਬ ਸਰਕਾਰ ਨੇ ਬਹੁਤ ਹੀ ਸਰਾਹਣਯੋਗ ਅਤੇ ਨੇਕ ਕਦਮ ਚੁੱਕਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2023 ਵਿੱਚ ਵੀ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਮੌਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਸੀ।

ਇਸ ਮੌਕੇ ਸ਼੍ਰੀ ਲਾਲ ਦਵਾਰਾ ਮੰਦਿਰ ਚੈਰੀਟੇਬਲ ਸੋਸਾਇਟੀ (ਰਜਿ:), ਗੁਰਦਾਸਪੁਰ ਦੇ ਸੇਵਕ ਯੋਗੇਸ਼ ਸ਼ਰਮਾ, ਸੂਰਜ ਸੂਰੀ, ਅਮਨ ਸ਼ਰਮਾ, ਰਕੇਸ਼ ਮਹਾਜਨ, ਤਿਲਕ ਰਾਜ, ਬਲਬੀਰ ਸ਼ਰਮਾ, ਰਜਿੰਦਰ ਸ਼ਰਮਾ, ਰਜਿੰਦਰ ਮਹਾਜਨ ਅਤੇ ਨਵੀਨ ਕਾਲੀਆ ਆਦਿ ਮੌਜੂਦ ਸਨ।

Written By
The Punjab Wire