Close

Recent Posts

ਗੁਰਦਾਸਪੁਰ ਪੰਜਾਬ

ਡੋਮੀਨੋਜ਼ ਪੀਜ਼ਾ ਫਾਇਰਿੰਗ ਕਾਂਡ: ਗੁਰਦਾਸਪੁਰ ਪੁਲਿਸ ਵੱਲੋਂ ਦੋ ਮੁਲਜ਼ਮ ਅਸਲੇ ਅਤੇ 520 ਗ੍ਰਾਮ ਹੈਰੋਇਨ ਸਮੇਤ ਕਾਬੂ

ਡੋਮੀਨੋਜ਼ ਪੀਜ਼ਾ ਫਾਇਰਿੰਗ ਕਾਂਡ: ਗੁਰਦਾਸਪੁਰ ਪੁਲਿਸ ਵੱਲੋਂ ਦੋ ਮੁਲਜ਼ਮ ਅਸਲੇ ਅਤੇ 520 ਗ੍ਰਾਮ ਹੈਰੋਇਨ ਸਮੇਤ ਕਾਬੂ
  • PublishedJanuary 21, 2026

ਵਾਰਦਾਤ ਦੇ ਪਿੱਛੇ ਦੀ ਅਸਲ ਵਜ੍ਹਾ ਅਤੇ ਇਨ੍ਹਾਂ ਦੇ ਪਿਛਲੇ ਸਬੰਧਾਂ ਦਾ ਬਾਰੀਕੀ ਨਾਲ ਲਗਾਇਆ ਜਾਵੇਗਾ ਪਤਾ- ਡੀਆਈਜੀ ਗੋਇਲ

ਗੁਰਦਾਸਪੁਰ, 21 ਜਨਵਰੀ 2026 (ਮੰਨਣ ਸੈਣੀ)। ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ 27 ਦਿਸੰਬਰ 2025 ਸ਼ਹਿਰ ਦੇ ਜੇਲ੍ਹ ਰੋਡ ‘ਤੇ ਸਥਿਤ ‘ਡੋਮੀਨੋਜ਼ ਪੀਜ਼ਾ’ (Domino’s Pizza) ‘ਤੇ ਸ਼ਰੇਆਮ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਾਰਦਾਤ ਵੇਲੇ ਵਰਤਿਆ ਅਸਲਾ, ਮੋਟਰਸਾਈਕਲ ਅਤੇ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਗਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬਾਰਡਰ ਰੇਂਜ ਅਮ੍ਰਿਤਸਰ ਦੇ ਡੀਜੀਪੀ ਅਤੇ ਗੁਰਦਾਸਪੁਰ ਦੇ ਐਸਐਸਪੀ ਦਾ ਕਹਿਣਾ ਹੈ ਕਿ ਇਸ ਕੇਸ ਨੂੰ ਸੰਜੀਦਗੀ ਨਾਲ ਲੈਂਦੇ ਹੋਏ ਵਿਦੇਸ਼ ਅੰਦਰ ਦੇ ਬੈਕਵਰਡ ਲਿੰਕੇਜ ਅਤੇ ਫਾਰਵਰਡ ਲਿੰਕਸ ਤੱਕ ਵੀ ਪਹੁੰਚ ਕੀਤੀ ਜਾਵੇਗੀ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਬਾਰਡਰ ਰੇਂਜ ਦੇ ਡੀ.ਆਈ.ਜੀ. ਸ੍ਰੀ ਸੰਦੀਪ ਗੋਇਲ ਅਤੇ ਐਸਐਸਪੀ ਗੁਰਦਾਸਪੁਰ ਅਦਿੱਤਿਯ ਨੇ ਦੱਸਿਆ ਕਿ 27 ਦਸੰਬਰ 2025 ਨੂੰ ਜੇਲ੍ਹ ਰੋਡ ਸਥਿਤ ਡੋਮੀਨੋਜ਼ ਆਊਟਲੈੱਟ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿੱਚ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।

ਡੀ.ਆਈ.ਜੀ. ਗੋਇਲ ਨੇ ਦੱਸਿਆ ਕਿ ਤਕਨੀਕੀ ਮਾਹਿਰਾਂ ਅਤੇ ਖੁਫੀਆ ਤੰਤਰ ਦੀ ਮਦਦ ਨਾਲ ਪੁਲਿਸ ਨੇ ਨਿਖਿਲ ਠਾਕੁਰ ਉਰਫ਼ ਨਿਖਿਲ (21 ਸਾਲ) ਅਤੇ ਅਭਿਸ਼ੇਕ (20 ਸਾਲ), ਵਾਸੀ ਲਾੜੀ ਵੀਰਾਂ (ਥਾਣਾ ਪੁਰਾਣਾ ਸ਼ਾਲਾ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਨਿਖਿਲ ਖੇਤੀਬਾੜੀ ਕਰਦਾ ਹੈ ਜਦਕਿ ਅਭਿਸ਼ੇਕ ਭੱਠੇ ‘ਤੇ ਮਜ਼ਦੂਰੀ ਕਰਦਾ ਹੈ।

ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਇੱਕ ਪਿਸਤੌਲ, ਮੈਗਜ਼ੀਨ, 3 ਜ਼ਿੰਦਾ ਰੌਂਦ ਅਤੇ ਵਾਰਦਾਤ ਵਿੱਚ ਵਰਤਿਆ ਸਿਲਵਰ ਰੰਗ ਦਾ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 520 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ, ਜਿਸ ਕਾਰਨ ਮਾਮਲੇ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਦਾ ਵਾਧਾ ਕੀਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਵਾਰਦਾਤ ਦੇ ਪਿੱਛੇ ਦੀ ਅਸਲ ਵਜ੍ਹਾ ਅਤੇ ਇਨ੍ਹਾਂ ਦੇ ਪਿਛਲੇ ਸਬੰਧਾਂ (Backward Linkages) ਦਾ ਬਾਰੀਕੀ ਨਾਲ ਪਤਾ ਲਗਾਇਆ ਜਾ ਸਕੇ।

Written By
The Punjab Wire