ਹਲਕਾ ਇੰਚਾਰਜ ਰਮਨ ਬਹਿਲ ਅਤੇ ਸ਼ਮਸ਼ੇਰ ਸਿੰਘ ਵੱਲੋਂ ਸ਼ੋਭਾ ਯਾਤਰਾ ਵਿੱਚ ਨਤਮਸਤਕ ਹੋ ਕੇ ਲਿਆ ਆਸ਼ੀਰਵਾਦ
ਗੁਰਦਾਸਪੁਰ, 31 ਜਨਵਰੀ 2026 (ਮੰਨਨ ਸੈਣੀ)– ਅੱਜ ਗੁਰਦਾਸਪੁਰ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਜਿਸ ਵਿੱਚ ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਅਤੇ ਦੀਨਾਨਗਰ ਹਲਕੇ ਦੇ ਇੰਚਾਰਜ ਸਮਸ਼ੇਰ ਸਿੰਘ ਵਲੋਂ ਸ਼ੋਭਾ ਯਾਤਰਾ ਵਿੱਚ ਨਤਮਸਤਕ ਹੋ ਕਿ ਆਸ਼ੀਰਵਾਦ ਲਿਆ ਤੇ ਸਮੂਹ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ ਸਾਨੂੰ ਆਉਣ ਵਾਲੇ ਸਮੇਂ ਵਿਚ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਿੰਦਗੀ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹਾ ਸਮਾਜ ਸਿਰਜਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜੋ ਕਿ ਜਾਤ-ਪਾਤ ਰਹਿਤ ਹੋਵੇ ਅਤੇ ਜਿੱਥੇ ਸਭ ਨੂੰ ਬਣਦਾ ਮਾਣ-ਸਨਮਾਨ ਮਿਲੇ। ਅਜਿਹਾ ਸਮਾਜ ਧਰਮ, ਜਾਤੀ ਅਤੇ ਲਿੰਗ ਭੇਦਭਾਵ ਤੋਂ ਉੱਪਰ ਹੈ।