Close

Recent Posts

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਪੰਜਾਬ

ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ

ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਤਰਨ ਤਾਰਨ ਵਿੱਚ 4 ਕਿਲੋ ਹੈਰੋਇਨ ਨਾਲ ਭਰਿਆ ਡਰੋਨ ਕੀਤਾ ਬੇਅਸਰ
  • PublishedFebruary 4, 2026

ਸਰਹੱਦ ਪਾਰ ਦੇ ਹੈਂਡਲਰਾਂ, ਸਪਲਾਈ ਰੂਟਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਕੀਤੀ ਜਾ ਰਹੀ ਹੈ ਜਾਂਚ : ਡੀ.ਜੀ.ਪੀ. ਗੌਰਵ ਯਾਦਵ

ਬਾਰਡਰ ਆਊਟਪੋਸਟ ਕਾਲੀਆਂ ਨੇੜਲੇ ਖੇਤਾਂ ਤੋਂ ਹੈਰੋਇਨ ਦੀ ਖੇਪ ਸਮੇਤ ਬਰਾਮਦ ਹੋਇਆ ਡਰੋਨ

ਚੰਡੀਗੜ੍ਹ/ਤਰਨ ਤਾਰਨ, 4 ਫਰਵਰੀ 2026 (ਦੀ ਪੰਜਾਬ ਵਾਇਰ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਵਿੱਚ ਤਰਨ ਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਸਰਹੱਦੀ ਚੌਂਕੀ (ਬੀ.ਓ.ਪੀ.)  ਕਾਲੀਆਂ ਨੇੜੇ ਦੇ ਖੇਤਾਂ ਤੋਂ 3.925 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਡੀਜੇਆਈ ਮੈਟਰਿਸ ਡਰੋਨ ਵੀ ਬਰਾਮਦ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਭੇਜਣ ਲਈ ਕੀਤੀ ਗਈ ਸੀ, ਜੋ ਉੱਨਤ ਤਕਨਾਲੋਜੀ ਰਾਹੀਂ ਸਰਹੱਦ ਪਾਰੋਂ ਤਸਕਰੀ ਦੀਆਂ ਕੋਸ਼ਿਸ਼ਾਂ ਵੱਲ ਇਸ਼ਾਰਾ ਕਰਦਾ ਹੈ।

ਡੀਜੀਪੀ ਨੇ ਕਿਹਾ ਕਿ ਸਰਹੱਦ ਪਾਰ ਦੇ ਹੈਂਡਲਰਾਂ ਦੀ ਪਛਾਣ ਕਰਨ, ਸਪਲਾਈ ਰੂਟਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਤਬਾਹ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ‘ਬਾਜ਼ ਅੱਖ’ ਐਂਟੀ-ਡਰੋਨ ਸਿਸਟਮ ਨੇ ਸਰਹੱਦੀ ਚੌਂਕੀ (ਬੀ.ਓ.ਪੀ.) ਕਾਲੀਆਂ ਨੇੜੇ ਡਰੋਨ ਦੀਆਂ ਗਤੀਵਿਧੀਆਂ ਦਾ ਪਤਾ ਲਗਾਇਆ ਸੀ। ਇਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਤੁਰੰਤ ਬੀ.ਐਸ.ਐਫ. ਨੂੰ ਸੂਚਿਤ ਕੀਤਾ ਅਤੇ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ, ਜਿਸ ਨਾਲ ਹੈਰੋਇਨ ਦੀ ਖੇਪ ਨਾਲ ਭਰੇ ਡਰੋਨ ਨੂੰ ਬੇਅਸਰ ਕੀਤਾ ਗਿਆ, ਜੋ ਬਾਅਦ ਵਿੱਚ  ਖੇਤਾਂ ਤੋਂ ਬਰਾਮਦ ਕੀਤਾ ਗਿਆ।

ਐਸ.ਐਸ.ਪੀ. ਨੇ ਕਿਹਾ ਕਿ ਜਿਨ੍ਹਾਂ ਵੱਲੋਂ ਇਹ ਹੈਰੋਇਨ ਦੀ  ਖੇਪ ਪ੍ਰਾਪਤ ਕੀਤੀ ਜਾਣੀ ਸੀ , ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰ. 20 ਮਿਤੀ 3/2/2026 ਨੂੰ ਤਰਨਤਾਰਨ ਦੇ ਪੁਲਿਸ ਥਾਣਾ ਵਲਟੋਹਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 213 ਅਤੇ ਭਾਰਤੀ ਵਾਯੂਯਾਨ ਅਧਿਨੀਅਮ ਦੀ ਧਾਰਾ 25, 26 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Written By
The Punjab Wire