Close

Recent Posts

ਪੰਜਾਬ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ ਹਾਵੀ: ਅਸ਼ਵਨੀ ਸ਼ਰਮਾ

ਪੰਜਾਬ ਵਿੱਚ ਕਾਨੂੰਨ-ਵਿਵਸਥਾ ਖ਼ਤਰੇ ’ਚ, ਗੁੰਡਾ ਰਾਜ ਹਾਵੀ: ਅਸ਼ਵਨੀ ਸ਼ਰਮਾ
  • PublishedFebruary 6, 2026

ਨਾ ਵਰਦੀ ਦਾ ਖੌਫ, ਨਾ ਸਰਕਾਰ ਦਾ ਡਰ – ਪੰਜਾਬ ਦੀ ਸੁਰੱਖਿਆ ’ਤੇ ਵੱਡਾ ਸਵਾਲ

ਚੰਡੀਗੜ੍ਹ 6ਫਰਵਰੀ 2026 (ਦੀ ਪੰਜਾਬ ਵਾਇਰ)– ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਹਾਲਤ ਬਹੁਤ ਹੀ ਚਿੰਤਾਜਨਕ ਹੋ ਚੁੱਕੀ ਹੈ। ਨਾ ਵਰਦੀ ਦਾ ਖੌਫ ਹੈ ਤੇ ਨਾ ਸਰਕਾਰ ਦਾ ਡਰ, ਜਿਸ ਕਾਰਨ ਸੂਬੇ ਵਿੱਚ ਖੁੱਲ੍ਹੇਆਮ ਗੁੰਡਾ ਰਾਜ ਚੱਲ ਰਿਹਾ ਹੈ, ਇਹ ਕਹਿਣਾ ਹੈ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦਾ।

ਸ਼ਰਮਾ ਨੇ ਪੁੱਛਿਆ ਕਿ ਇਹ ਹੀ ਆਪ ਸਰਕਾਰ ਦਾ “ਪ੍ਰਹਾਰ” ਹੈ? ਜਦੋਂ ਗੁਰੂ ਘਰ ਦੇ ਬਾਹਰ ਮੁੱਖ ਮੰਤਰੀ ਦੇ ਕਰੀਬੀ ਅਤੇ ਆਪ ਦੇ ਆਗੂ ਲੱਕੀ ਓਬਰਾਏ ਨੂੰ ਸਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ, ਤਾਂ ਇਹ ਪੰਜਾਬ ਦੀ ਸੁਰੱਖਿਆ ਪ੍ਰਣਾਲੀ ’ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।

ਜੇ ਮੁੱਖ ਮੰਤਰੀ ਦੇ ਕਰੀਬੀ ਵਿਅਕਤੀ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਸਕੀ, ਤਾਂ ਆਮ ਇਨਸਾਨ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਮਹਿਸੂਸ ਕਰੇਗਾ?, ਸ਼ਰਮਾ ਮਾਨ ਤੋਂ ਪੁੱਛਿਆ।

ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਲਈ ਦਿੱਤੀ ਗਈ ਡੈਡਲਾਈਨ ਦਾ ਕੀ ਬਣਿਆ, ਇਸ ਬਾਰੇ ਲੋਕਾਂ ਨੂੰ ਜਵਾਬ ਚਾਹੀਦਾ ਹੈ। ਸਰਕਾਰ ਨੂੰ ਤੁਰੰਤ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾ ਸਕੇ।

ਇਸ ਦੁੱਖ ਦੀ ਘੜੀ ਵਿੱਚ ਭਾਜਪਾ ਪੰਜਾਬ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਮੰਗ ਕਰਦੀ ਹੈ ਕਿ ਦੋਸ਼ੀਆਂ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਕੀਤੀ ਜਾਵੇ। ਭਾਜਪਾ ਹਮੇਸ਼ਾ ਪੰਜਾਬ ਦੀ ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਰਹੇਗੀ।

Written By
The Punjab Wire