ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਧਰਮਿੰਦਰ ਸ਼ੇਰੂ ਅਤੇ ਚੇਅਰਮੈਨ ਸਿਮਰਜੀਤ ਸਿੰਘ ਵੱਲੋ ਅਧਿਕਾਰੀਆਂ ਨਾਲ ਮੀਟਿੰਗ
18 ਫਰਵਰੀ ਨੂੰ ਗੁਰਦਾਸਪੁਰ ਵਿਖੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਜਾਣਗੀਆ ਹੱਲ
ਗੁਰਦਾਸਪੁਰ 13ਫਰਵਰੀ 2026 (ਮੰਨਨ ਸੈਣੀ)— ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਪੰਜਾਬ ਅਤੇ ਮਾਝਾ ਜੋਨ ਇੰਚਾਰਜ ਸ਼੍ਰੀ ਧਰਮਿੰਦਰ ਸ਼ੇਰੂ ਅਤੇ ਜ਼ਿਲ੍ਹਾ ਗੁਰਦਾਸਪੁਰ ਵਪਾਰੀ ਕਮਿਸ਼ਨ ਦੇ ਚੇਅਰਮੈਨ ਸਿਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਮੀਟਿੰਗ ਹੋਈ। ਮੀਟਿੰਗ ਵਿੱਚ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਪਾਰੀ ਕਮਿਸ਼ਨ ਦੇ ਚੇਅਰਮੈਨ ਮੌਜੂਦ ਸਨ।
ਮੀਟਿੰਗ ਦੌਰਾਨ ਮੈਂਬਰ ਪੰਜਾਬ ਧਰਮਿੰਦਰ ਸ਼ੇਰੂ ਅਤੇ ਚੇਅਰਮੈਨ ਸਿਮਰਜੀਤ ਸਿੰਘ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਰਾਜ ਵਪਾਰੀ ਕਮਿਸ਼ਨ ਸਥਾਪਿਤ ਕੀਤਾ ਗਿਆ ਹੈ. ਜਿਸ ਦਾ ਮੁੱਖ ਮੰਤਵ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਅਤੇ ਉਨਾ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਸਮੇ ਸਿਰ ਨਿਪਟਾਰਾ ਕਰਨਾ ਹੈ।
ਉਨਾਂ ਦੱਸਿਆ ਕਿ ਵਪਾਰੀਆਂ ਦੀ ਮੁਸ਼ਕਿਲਾਂ ਸੁਣਕੇ ਸਬੰਧਿਤ ਵਿਭਾਗਾਂ ਰਾਹੀ ਹੱਲ ਕਰਵਾਉਣ ਦੇ ਮੰਤਵ ਨਾਲ ਗੁਰਦਾਸਪੁਰ ਦੇ ਬਾਟਾ ਚੌਂਕ ਵਿਖਏ 18 ਫਰਵਰੀ ਨੂੰ ਵਪਾਰੀਆਂ /ਦੁਕਾਨਦਾਰਾਂ ਆਦਿ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਪਹੁੰਚਣਗੇ।
ਇਸ ਮੌਕੇ ਐਕਸਾਈਜ਼ ਅਤੇ ਟੈਕਸਟੇਸ਼ਨ ਵਿਭਾਗ ਤੋਂ ਮੈਡਮ ਸੁਪਨੰਦਨ ਦੀਪ ਉੱਪਲ, ਏ.ਸੀ.ਐਸ.ਟੀ.( ਜੀ.ਐਸ.ਟੀ.) ਗੁਰਦਾਸਪੁਰ, ਜੁਗਰਾਜ ਸਿੰਘ ਐਸ.ਪੀ.(ਐੱਚ) ਗੁਰਦਾਸਪੁਰ, ਜੀ.ਐਸ.ਟੀ. ਇੰਸਪੈਕਟਰ ਨੀਰੂ ਮਹਾਜਨ, ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚਰਨਜੀਤ ਸਿੰਘ ਪੁਰੇਵਾਲ ਚੇਅਰਮੈਨ ਹਲਕਾ ਬਟਾਲਾ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਵਿਸ਼ਾਲ ਸਿੰਘ ਚੇਅਰਮੈਨ ਹਲਕਾ ਪਠਾਨਕੋਟ, ਰੁਪਿੰਦਰ ਸਿੰਘ ਰੋਮੀ ਚੇਅਰਮੈਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ, ਤੇਜਿੰਦਰਪਾਲ ਸਿੰਘ ਡੀ.ਐੱਸ.ਪੀ ਬਟਾਲਾ, ਜੀ.ਐੱਮ.ਡੀ.ਆਈ.ਸੀ. ਬਟਾਲਾ ਤੋ ਕਰਨਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।