Close

Recent Posts

ਗੁਰਦਾਸਪੁਰ

ਮੁੱਖ ਮੰਤਰੀ ਮਾਨ ਨੇ ਪੂਰਾ ਕੀਤਾ ਵਾਅਦਾ: ਰਮਨ ਬਹਿਲ ਨੇ 50 ‘ਸਰਬਸੰਮਤੀ’ ਵਾਲੀਆਂ ਪੰਚਾਇਤਾਂ ਨੂੰ ਵੰਡੇ 2.50 ਕਰੋੜ ਦੇ ਫੰਡ

ਮੁੱਖ ਮੰਤਰੀ ਮਾਨ ਨੇ ਪੂਰਾ ਕੀਤਾ ਵਾਅਦਾ: ਰਮਨ ਬਹਿਲ ਨੇ 50 ‘ਸਰਬਸੰਮਤੀ’ ਵਾਲੀਆਂ ਪੰਚਾਇਤਾਂ ਨੂੰ ਵੰਡੇ 2.50 ਕਰੋੜ ਦੇ ਫੰਡ
  • PublishedFebruary 18, 2026

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨਾਲ ਕੀਤਾ ਵਾਅਦਾ ਪੂਰਾ ਕੀਤਾ-ਰਮਨ ਬਹਿਲ

ਗੁਰਦਾਸਪੁਰ 18 ਫਰਵਰੀ 2026 (ਮੰਨਣ ਸੈਣੀ )। ਸ. ਭਗਵੰਤ ਸਿੰਘ ਮਾਨ , ਮੁੱਖ ਮੰਤਰੀ ਪੰਜਾਬ ਨੇ ਪਿੰਡ ਵਾਸੀਆਂ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਅੱਜ ਗੁਰਦਾਸਪੁਰ ਹਲਕੇ ਦੀਆ ਸਰਬਸੰਮਤੀ ਨਾਲ ਚੁਣੀਆਂ ਗਈਆ 50 ਪੰਚਾਇਤਾਂ ਨੂੰ 2.50 ਕਰੋੜ ਰੁਪਏ ਵਿਕਾਸ ਫੰਡ ਵੰਡੇ ਗਏ ਹਨ। ਇਹ ਪ੍ਰਗਟਾਵਾ ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਨੇ ਕਰਵਾਏ ਸਮਾਗਮ ਦੌਰਾਨ 50 ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਫੰਡ ਵਿਕਾਸ ਕਾਰਜਾਂ ਕਰਨ ਲਈ ਵੰਡਣ ਉਪਰੰਤ ਕੀਤਾ।

ਇਸ ਮੋਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਰਮਨ ਬਹਿਲ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਸਰਬਪੱਖੀ ਵਿਕਾਸ ਕੰਮ ਕਰਵਾਏ ਹਏ ਅਤੇ ਪਿੰਡਾਂ ਵਿੱਚ ਸ਼ਹਿਰਾਂ ਦੀ ਤਰਜ਼ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਹਲਕੇ ਦੇ ਪਿੰਡਾਂ ਵਿੱਚ ਚਹੁਪੱਖੀ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਰੰਗਲਾ ਪੰਜਾਬ ਤਹਿਤ ਪਿੰਡਾਂ ਵਿੱਚ ਵਿਕਾਸ ਕੰਮਾਂ ਲਈ ਫੰਡ ਮੁੱਹਈਆ ਕਰਵਾਏ ਗਏ ਹਨ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਉਹ ਗੁਰਦਾਸਪੁਰ ਹਲਕੇ ਵਿਕਾਸ ਕਾਰਜਾਂ ਲਈ ਸਮਰਪਿਤ ਹਨ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਪਿੰਡਾਂ ਦੀਆ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਫੰਡਾਂ ਨਾਲ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕਰਵਾਉਣ।

ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਬੀਡੀਪੀਓ ਸ੍ਰੀਮਤੀ ਪਰਮਜੀਤ ਕੌਰ, ਅਜੈ ਬਹਿਲ, ਜਿਲ੍ਹਾ ਪ੍ਰੀਸ਼ਦ ਮੈਂਬਰ ਐਡਵੋਕੈਟ ਸੁੱਚਾ ਸਿੰਘ ਮੁਲਤਾਨੀ, ਰਣਜੀਤ ਸਿੰਘ ਅਤੇ ਜਤਿੰਦਰ ਕੌਰ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਰਾਣਾ, ਸਿਮਰਨਜੀਤ ਸਿੰਘ, ਦਪਿੰਦਰ ਸਿੰਘ ਜੋਤੀ , ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਰਾਕੇਸ਼ ਸ਼ਰਮਾ, ਨਿਸ਼ਾਨ ਸਿੰਘ, ਪ੍ਰਗਟ ਸਿੰਘ, ਮੇਜਰ ਸਿੰਘ ਪ੍ਰਭੂ ਮਸੀਹ, ਯਸ਼ਪਾਲ ਸਿੰਘ, ਵਿਕਰਮ ਸਿੰਘ, ਜਤਿੰਦਰ ਕੌਰ, ਸਰਬਜੀਤ ਸਿੰਘ, ਲਖਵਿੰਦਰ ਸਿੰਘ ਲੱਖਾ, ਕੁਲਵਿੰਦਰ ਸਿੰਘ, ਦਪਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਮੌਜੂਦ ਸਨ।

Written By
The Punjab Wire