ਗੁਰਦਾਸਪੁਰ

ਵਿਧਾਇਕ ਸ਼ੈਰੀ ਕਲਸੀ ਵੱਲੋਂ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ ਮੁਹੱਲੇ ਦੇ ਸਬੰਧ ‘ਚ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵੱਲੋਂ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ ਮੁਹੱਲੇ ਦੇ ਸਬੰਧ ‘ਚ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ
  • PublishedMarch 2, 2026

ਸੁਰੱਖਿਆ ਅਤੇ ਆਵਾਜਾਈ ਸਮੇਤ ਵੱਖ ਵੱਖ ਮੁੱਦਿਆਂ ਤੇ ਦਿੱਤੇ ਦਿਸ਼ਾ ਨਿਰਦੇਸ਼

ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 2 ਮਾਰਚ 2026 (ਮੰਨਨ ਸੈਣੀ )– ਪੰਜਾਬ ਦੇ ਸੂਬਾ ਕਾਰਜ਼ਕਾਰੀ ਪ੍ਰਧਾਨ ਤੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਨੌਸ਼ਹਿਰਾ ਮੱਝਾ ਸਿੰਘ ਵਿਖੇ ਹੋਲੇ ਮੁਹੱਲੇ ਦੇ ਤਿਓਹਾਰ ਮੌਕੇ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੇ ਸਬੰਧ ਚ ਅੱਜ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਸੁਰੱਖਿਆ ਸਮੇਤ ਵੱਖ ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਧੰਨ-ਧੰਨ ਮਹਾਰਾਜ ਕਿਲ੍ਹੇ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਧਰਤੀ ਨੌਸ਼ਹਿਰਾ ਸਾਹਿਬ ਵਿਖੇ ਗੁਰਦੁਆਰਾ ਡੇਰਾ ਟਰੱਸਟ ਪ੍ਰਬੰਧਕਾਂ ਤੇ ਸੰਗਤਾਂ ਦੀ ਹਾਜ਼ਰੀ ਵਿਚ ਪੁਲਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਉਹ ਧਾਰਮਿਕ ਤਿਓਹਾਰ ਹੋਲੇ ਮਹੱਲੇ ਤੇ ਸ਼ਮੂਲੀਅਤ ਕਰਨ ਵਾਲ਼ੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਸੰਗਤਾਂ ਦੀ ਸੁਰੱਖਿਆ ਅਤੇ ਆਵਾਜਾਈ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ।

ਇਸ ਮੌਕੇ ਸੰਤ ਕ੍ਰਿਪਾਲ ਸਿੰਘ ਜੀ ਚੰਡੀਗੜ੍ਹ ਵਾਲੇ, ਸੰਤ ਨਿਰੰਕਾਰ ਸਿੰਘ, ਸੰਤ ਚਰਨ ਸਿੰਘ ਮੰਡੀ ਹਿਮਾਚਲ ਪ੍ਰਦੇਸ਼ , ਭਾਈ ਲਾਲ ਸਿੰਘ, ਭਾਈ ਬੁਧਵੰਤ ਸਿੰਘ, ਸੰਤ ਗੁਰਨਾਮ ਸਿੰਘ ਲੰਗਰ ਇੰਚਾਰਜ, ਭਾਈ ਗੁਰਮੁਖ ਸਿੰਘ, ਭਾਈ ਤਰਸੇਮ ਸਿੰਘ ਸੇਖਵਾਂ, ਮਨਦੀਪ ਸਿੰਘ ਗਿੱਲ, ਸਮਸ਼ੇਰ ਸਿੰਘ ਮੂਲਿਆਂਵਾਲ, ਐਸ.ਐਸ.ਪੀ ਪੁਲਸ ਜ਼ਿਲਾ ਬਟਾਲਾ ਡਾ. ਮਹਿਤਾਬ ਸਿੰਘ, ਐਸ.ਐਮ.ਓ ਡਾ. ਰਵਿੰਦਰ ਸਿੰਘ, ਐਕਸੀਅਨ ਪਾਵਰਕਮ ਹਰਮਨ ਸਿੰਘ ਗਿੱਲ, ਐਸ.ਡੀ.ਓ ਦਵਿੰਦਰ ਸਿੰਘ, ਐਸ.ਐਚ.ਓ ਥਾਣਾ ਸੇਖਵਾਂ ਰਜਵੰਤ ਕੌਰ, ਚੌਕੀ ਇੰਚਾਰਜ ਨੌਸ਼ਹਿਰਾ ਮੱਝਾ ਸਿੰਘ ਸਤਵਿੰਦਰ ਸਿੰਘ ਸਮੇਤ ਹੋਰ ਸਿਵਲ ਪ੍ਰਸ਼ਾਸਨ ਅਧਿਕਾਰੀ ਹਾਜ਼ਰ ਸਨ।

Written By
The Punjab Wire